ਬਿੱਟੂ ਪੱਖੋਪੁਰ ਦੀ ਅਗਵਾਈ ਹੇਠ ਵੱਡਾ ਕਾਫਲਾ ‘ਪੰਜਾਬ ਬਚਾਓ ਰੈਲੀ’ ਵਿੱਚ ਸ਼ਾਮਲ

ਬਿੱਟੂ ਪੱਖੋਪੁਰ ਦੀ ਅਗਵਾਈ ਹੇਠ ਵੱਡਾ ਕਾਫਲਾ ‘ਪੰਜਾਬ ਬਚਾਓ ਰੈਲੀ’ ਵਿੱਚ ਸ਼ਾਮਲ

ਰਿਕਾਰਡਤੋੜ ਇਕੱਠ ਨੇ ਅਕਾਲੀ ਵਰਕਰਾਂ ਦੀ ਚੜ੍ਹਦੀ ਕਲਾ ਤੇ ਏਕਤਾ ਦਾ ਦਿੱਤਾ ਸਬੂਤ : ਸੁਖਜਿੰਦਰ ਸਿੰਘ ਬਿੱਟੂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,20 ਸਤੰਬਰ 

ਸ਼੍ਰੋਮਣੀ ਅਕਾਲੀ ਦਲ ਹਲਕਾ ਤਰਨਤਾਰਨ ਦੀ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ ਵੱਲੋਂ ਝਬਾਲ ਵਿਖੇ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸੰਬੋਧਨ ਕੀਤਾ ਗਿਆ। ਇਸ ਰੈਲੀ ਵਿੱਚ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸਰਕਲ ਚੋਹਲਾ ਸਾਹਿਬ ਦੇ ਪ੍ਰਧਾਨ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ ਦੀ ਅਗਵਾਈ ਹੇਠ ਵੱਡਾ ਕਾਫਲਾ ਸ਼ਾਮਲ ਹੋਇਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਲ ਪ੍ਰਧਾਨ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ ਨੇ ਕਿਹਾ ਕਿ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਝਬਾਲ ਵਿਖੇ ਹੋਇਆ ਵਿਸ਼ਾਲ ਇਕੱਠ ਅਕਾਲੀ ਵਰਕਰਾਂ ਦੀ ਮਜ਼ਬੂਤ ਏਕਤਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਜਜ਼ਬੇ ਦਾ ਪ੍ਰਤੀਕ ਹੈ।

ਸਰਪੰਚ ਬਿੱਟੂ ਪੱਖੋਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਹੋਇਆ ਵੱਡਾ ਇਕੱਠ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਅਕਾਲੀ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਪੂਰੇ ਉਤਸ਼ਾਹ ਨਾਲ ਮੈਦਾਨ ਵਿੱਚ ਹਨ ਅਤੇ 2027 ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.