ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਾਬਾ ਇੰਦਰਜੀਤ ਸਿੰਘ ਰਕਬੇ ਵਾਲਿਆਂ ਦੇ ਅਕਾਲ ਚਲਾਣੇ ’ਤੇ ਕੀਤਾ ਗਹਿਰਾ ਦੁੱਖ ਪ੍ਰਗਟ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਾਬਾ ਇੰਦਰਜੀਤ ਸਿੰਘ ਰਕਬੇ ਵਾਲਿਆਂ ਦੇ ਅਕਾਲ ਚਲਾਣੇ ’ਤੇ ਕੀਤਾ ਗਹਿਰਾ ਦੁੱਖ ਪ੍ਰਗਟ

ਅੰਮ੍ਰਿਤਸਰ , 29 ਅਪ੍ਰੈਲ, ਨਜ਼ਰਾਨਾ ਟਾਈਮਜ ਬਿਊਰੋ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਪੰਥ ਦੇ ਮਹਾਨ ਵਿਦਵਾਨ, ਕਥਾਵਾਚਕ ਤੇ ਪ੍ਰਚਾਰਕ ਗਿਆਨੀ ਇੰਦਰਜੀਤ ਸਿੰਘ ਜੀ ਰਕਬੇ ਵਾਲਿਆਂ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਇੰਦਰਜੀਤ ਸਿੰਘ ਨੇ ਗੁਰੂ ਸਾਹਿਬ ਦੀ ਭੈਅ ਭਾਵਨੀ ਵਿੱਚ ਰਹਿੰਦਿਆਂ ਦੇਸ਼ ਦੁਨੀਆ ਅੰਦਰ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਰਾਹੀਂ ਸਮੁੱਚੀ ਲੋਕਾਈ ਨੂੰ ਗੁਰੂ ਨਾਲ ਜੋੜਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਗਿਆਨੀ ਇੰਦਰਜੀਤ ਸਿੰਘ ਜੀ ਦਾ ਅਕਾਲ ਚਲਾਣਾ ਸਮੁੱਚੇ ਖ਼ਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਤਰਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।