Nazrana Times

ਪੰਜਾਬੀ

ਸੁਖਬੀਰ ਬਾਦਲ ਦੀ ਫੇਰੀ ਨੇ ਹੜ੍ਹ ਪੀੜਤਾਂ 'ਚ ਭਰੀ ਨਵੀਂ ਆਸ- ਬ੍ਰਹਮਪੁਰਾ

28 Aug, 2025 02:19 AM

ਸਥਾਨਕ ਲੀਡਰਸ਼ਿਪ ਨੇ ਧੰਨਵਾਦ ਕਰਦਿਆਂ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਨਈਅਰ

ਚੋਹਲਾ ਸਾਹਿਬ/ਤਰਨਤਾਰਨ,27 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ,ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਆਪਣੀ ਸਮੁੱਚੀ ਟੀਮ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਪੂਰੀ ਤਰ੍ਹਾਂ ਗਾਇਬ ਹੈ,ਉਸ ਵੇਲੇ ਸ.ਬਾਦਲ ਨੇ ਖੁਦ ਹੜ੍ਹ ਪੀੜਤਾਂ ਕੋਲ ਪਹੁੰਚ ਕੇ 20 ਹਜ਼ਾਰ ਲੀਟਰ ਡੀਜ਼ਲ ਦੀ ਵੱਡੀ ਰਾਹਤ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ ਹੀ ਲੋਕਾਂ ਦਾ ਅਸਲ ਹਮਦਰਦ ਹੈ।ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੀ ਟੀਮ ਦੇ ਸਮੂਹ ਆਗੂਆਂ ਨੇ ਸਾਂਝੇ ਤੌਰ 'ਤੇ ਮੌਜੂਦਾ ਹਾਲਾਤ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਧਾਨ ਸਾਹਿਬ ਦੇ ਦੌਰੇ ਨੂੰ 24 ਘੰਟੇ ਬੀਤ ਜਾਣ ਦੇ ਬਾਵਜੂਦ ਜ਼ਮੀਨੀ ਪੱਧਰ 'ਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ। ਗਿਰਦਾਵਰੀ ਸ਼ੁਰੂ ਕਰਨ ਦੇ ਨਾਂ 'ਤੇ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ ਅਤੇ ਪਟਵਾਰੀ ਤੇ ਹੋਰ ਅਧਿਕਾਰੀ ਪਿੰਡਾਂ ਵਿੱਚੋਂ ਗਾਇਬ ਹਨ। ਪਾਣੀ ਖੜ੍ਹਾ ਹੋਣ ਕਾਰਨ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਵਧ ਗਿਆ ਹੈ ਪਰ ਸਿਹਤ ਵਿਭਾਗ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ।ਅਕਾਲੀ ਆਗੂਆਂ ਨੇ 'ਆਪ' ਸਰਕਾਰ 'ਤੇ ਜ਼ੋਰਦਾਰ ਦਬਾਅ ਬਣਾਉਂਦਿਆਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਆਪਣੀ ਜ਼ਿੰਮੇਵਾਰੀ ਸੰਭਾਲਣ ਅਤੇ ਫ਼ੋਕੇ ਬਿਆਨ ਦੇਣ ਦੀ ਬਜਾਏ ਠੋਸ ਕਦਮ ਚੁੱਕਣ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਪ੍ਰਭਾਵ ਨਾਲ ਪੂਰੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪਾਰਦਰਸ਼ੀ ਢੰਗ ਨਾਲ ਗਿਰਦਾਵਰੀ ਸ਼ੁਰੂ ਕਰਨੀ ਚਾਹੀਦੀ ਹੈ।ਪੀੜਤਾਂ ਨੂੰ ਘੱਟੋ-ਘੱਟ 1 ਲੱਖ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ,ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣੇ ਚਾਹੀਦੇ ਹਨ ਅਤੇ ਡਿਜ਼ਾਸਟਰ ਰਿਲੀਫ਼ ਫੰਡ ਵਿੱਚੋਂ ਤੁਰੰਤ ਰਾਹਤ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ।ਉਨ੍ਹਾਂ ਸਰਕਾਰ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਰਾਹਤ ਕਾਰਜਾਂ ਵਿੱਚ ਤੇਜ਼ੀ ਨਾ ਲਿਆਂਦੀ ਗਈ ਤਾਂ ਪਾਰਟੀ ਪੀੜਤ ਕਿਸਾਨਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਸ਼ੁਰੂ ਕਰੇਗੀ।ਇਸ ਸਾਂਝੇ ਬਿਆਨ ਮੌਕੇ ਸ.ਬ੍ਰਹਮਪੁਰਾ ਦੇ ਨਾਲ ਉਨ੍ਹਾਂ ਦੀ ਟੀਮ ਦੇ ਸੀਨੀਅਰ ਆਗੂ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਮੀਤ ਪ੍ਰਧਾਨ,ਸ.ਕੁਲਦੀਪ ਸਿੰਘ ਔਲਖ ਮੀਤ ਪ੍ਰਧਾਨ,ਸ.ਗੁਰਸੇਵਕ ਸਿੰਘ ਸ਼ੇਖ ਮੈਂਬਰ ਕੋਰ ਕਮੇਟੀ,ਸ.ਕੁਲਦੀਪ ਸਿੰਘ ਲਹੌਰੀਆ ਸਾਬਕਾ ਸਰਪੰਚ,ਸ.ਕਾਬਲ ਸਿੰਘ ਭੈਲ,ਸ.ਚਰਨਜੀਤ ਸਿੰਘ ਭੈਲ,ਸ.ਅਮਰੀਕ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ,ਸੀਨੀਅਰ ਆਗੂ ਸ.ਦਿਲਬਾਗ ਸਿੰਘ ਕਾਹਲਵਾਂ, ਸ.ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ,ਕੁਰਿੰਦਰਜੀਤ ਸਿੰਘ ਚੋਹਲਾ ਖੁਰਦ,ਅਵਤਾਰ ਸਿੰਘ ਸੰਧੂ ਚੋਹਲਾ ਸਾਹਿਬ, ਕਿਸਾਨ ਆਗੂ ਗੁਰਦੇਵ ਸਿੰਘ,ਸ.ਜਗਰੂਪ ਸਿੰਘ ਪੱਖੋਪੁਰ, ਦਿਲਬਰ ਸਿੰਘ ਚੋਹਲਾ ਸਾਹਿਬ, ਮਨਜਿੰਦਰ ਸਿੰਘ ਲਾਟੀ,ਡਾ.ਜਤਿੰਦਰ ਸਿੰਘ,ਸ.ਨਰਿੰਦਰ ਸਿੰਘ ਸਾਬਕਾ ਸਰਪੰਚ,ਸ.ਸੁਲੱਖਣ ਸਿੰਘ ਸਾਬਕਾ ਸਰਪੰਚ,ਸ.ਪਹਿਲ ਚੰਦ ਸਿੰਘ ਸਾਬਕਾ ਸਰਪੰਚ,ਸ.ਗੁਰਮੁਖ ਸਿੰਘ ਜੌਹਲ,ਸ.ਮੱਖਣ ਸਿੰਘ ਜੌਹਲ,ਸ.ਉਜਾਗਰ ਸਿੰਘ ਘੜਕਾ,ਕਪੂਰ ਸਿੰਘ ਸਾਬਕਾ ਸਰਪੰਚ,ਸ.ਸਤਨਾਮ ਸਿੰਘ ਸ਼ਾਹ,ਸ.ਸਤਨਾਮ ਸਿੰਘ ਬੱਲ,ਲਾਲ ਸਿੰਘ ਨੰਬਰਦਾਰ, ਸ.ਪਰਮਜੀਤ ਸਿੰਘ ਸਾਬਕਾ ਸਰਪੰਚ ਅਤੇ ਹੋਰ ਆਗੂ ਹਾਜ਼ਰ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #