ਪੰਜਾਬ ਭਰ 'ਚ ਵੱਡੀਆਂ ਪਾਰਟੀਆਂ ਦੇ ਸੀਨੀ. ਆਗੂਆਂ ਵੱਲੋਂ ਬੇਦਾਵਾ ਦੇ ਕੇ ਹੋ ਰਹੇ ਹਨ ਆਪ ਚ ਵੱਡੇ ਪੱਧਰ 'ਤੇ 'ਆਪ' ਵਿੱਚ ਸ਼ਾਮਿਲ : ਮੇਅਰ ਸਰਬਜੀਤ ਸਿੰਘ ਸਮਾਣਾ

ਪੰਜਾਬ ਭਰ 'ਚ ਵੱਡੀਆਂ ਪਾਰਟੀਆਂ ਦੇ ਸੀਨੀ. ਆਗੂਆਂ ਵੱਲੋਂ ਬੇਦਾਵਾ ਦੇ ਕੇ ਹੋ ਰਹੇ ਹਨ ਆਪ ਚ ਵੱਡੇ ਪੱਧਰ 'ਤੇ 'ਆਪ' ਵਿੱਚ ਸ਼ਾਮਿਲ : ਮੇਅਰ ਸਰਬਜੀਤ ਸਿੰਘ ਸਮਾਣਾ

ਹਲਕਾ ਮੁਹਾਲੀ ਦੇ 80 ਪਰਿਵਾਰ ਹੋਏ ਆਮ ਆਦਮੀ ਪਾਰਟੀ ਚ ਸ਼ਾਮਿਲ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੇ ਕਾਰਨ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਰੋਜ਼ਾਨਾ ਹੀ ਪੰਜਾਬ ਭਰ ਵਿੱਚ ਵੱਡੀ ਗਿਣਤੀ ਦੇ ਵਿੱਚ ਅਲੱਗ- ਅਲੱਗ ਪਾਰਟੀਆਂ ਨੂੰ ਨੇਤਾ ਲੋਕ ਬੇਦਾਵਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਹ ਪ੍ਰਗਟਾਵਾ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਸੈਕਟਰ- 79 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਕਹੀ। ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ 80 ਪਰਿਵਾਰ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ। ਇਹ ਸਭ ਕੁਝ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਵਿਧਾਇਕ ਕੁਲਵੰਤ ਸਿੰਘ ਮੋਹਾਲੀ ਦੁਆਰਾ ਕੀਤੇ ਗਏ ਕੰਮਾਂ ਅਤੇ ਉਨਾਂ ਦੀ ਸੁਚੱਜੀ ਅਗਵਾਈ ਕਾਰਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਇਹ ਸਭ ਕੁਝ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਮਸਲਿਆਂ ਨੂੰ ਸਮਾਂ ਰਹਿੰਦਿਆਂ ਜਿੱਥੇ ਹੱਲ ਕੀਤਾ ਜਾ ਰਿਹਾ ਹੈ, ਉੱਥੇ ਵੱਖ-ਵੱਖ ਵਰਗ ਦੇ ਭਾਈਚਾਰੇ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਮਕਦੇ ਆ ਰਹੇ ਮਸਲਿਆਂ ਨੂੰ ਵੀ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮੈਨੂੰ 35 ਵਰਿਆਂ ਦੇ ਇੱਕ ਨੌਜਵਾਨ ਨੂੰ ਬਤੌਰ ਮੇਅਰ ਮੋਹਾਲੀ ਕਾਰਪੋਰੇਸ਼ਨ ਦੀ ਅਹਿਮ ਅਤੇ ਵੱਡੀ ਜਿੰਮੇਵਾਰੀ ਸੌਂਪੀ ਹੈ ਅਤੇ ਮੇਰਾ ਵੀ ਇਹ ਫਰਜ਼ ਬਣਦਾ ਹੈ ਕਿ ਮੈਂ ਮੋਹਾਲੀ ਸ਼ਹਿਰ ਨੂੰ ਖੂਬਸੂਰਤ ਬਣਾਉਣ ਦੇ ਲਈ ਦਿਨ-ਰਾਤ ਕੰਮ ਕਰਾਂ। ਉਹਨਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਭ ਮੋਹਾਲੀ ਸ਼ਹਿਰ ਵਿੱਚ ਵਿਕਾਸ ਪੱਖੋਂ ਅਤੇ ਮੋਹਾਲੀ ਸ਼ਹਿਰ ਦੀ ਖੂਬਸੂਰਤੀ ਦੀਆਂ ਪੱਖੋਂ ਵੱਡਾ ਬਦਲਾਅ ਵੇਖਣਗੇ ਅਤੇ ਜਲਦੀ ਹੀ ਮੋਹਾਲੀ ਕੂੜਾ ਰਹਿਤ ਸ਼ਹਿਰ ਹੋਵੇਗਾ। ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਉਹ ਰੋਜ਼ਾਨਾ ਸਵੇਰ ਤੋਂ ਹੀ ਮੋਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਕੰਮਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਸ਼ੁਰੂ ਕੀਤੇ ਗਏ ਕੰਮਾਂ ਨੂੰ ਸਮਾਂ ਬੱਧ ਸਮੇਂ ਵਿੱਚ ਹੀ ਪੂਰਾ ਕੀਤਾ ਜਾਵੇਗਾ। ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਲਈ ਮੋਹਾਲੀ ਕਾਰਪੋਰੇਸ਼ਨ ਦੇ ਸਬੰਧਤ ਅਧਿਕਾਰੀਆਂ ਨੂੰ ਜਵਾਬ ਦੇ ਬਣਾਇਆ ਜਾਵੇਗਾ, ਇਸ ਮੌਕੇ ਤੇ ਅਮ ਸਾਹਿਬ ਕਲੋਨੀ ਫੇਜ਼-11 ਤੋਂ ਗੌਰੀ ਬਲਾਕ ਪ੍ਰਧਾਨ ਅਤੇ ਵਰਿੰਦਰ ਦੀ ਅਗਵਾਈ ਹੇਠ ਇਹਨਾਂ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਅਤੇ ਹੋਰ ਆਪ ਆਗੂ ਹਾਜ਼ਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.