ਮਨੀ ਮਹੇਸ਼ ਮੰਦਰ ਕਮੇਟੀ ਵੱਲੋਂ ਲੋਕਾਂ ਨੂੰ ਧਰਮ ਨਾਲ ਜੋੜਨ ਲਈ ਕੀਤਾ ਜਾ ਰਿਹਾ ਕੰਮ ਸ਼ਲਾਘਾਯੋਗ ਹੈ-ਐਡਵੋਕੇਟ ਚੰਦੀ
ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਤੇ ਆਯੋਜਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਲਿਆ ਹਿੱਸਾ
ਕਪੂਰਥਲਾ 3 ਸਿਤੰਬਰ ਗੌਰਵ ਮੜੀਆ
ਮਾਲ ਰੋਡ ਸਥਿਤ ਸ਼੍ਰੀ ਮਨੀ ਮਹੇਸ਼ ਮੰਦਰ ਪ੍ਰਬੰਧਕ ਕਮੇਟੀ ਦੇ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਹਿੱਸਾ ਲਿਆ।ਇਸ ਮੌਕੇ ਤੇ ਆਗੂਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਅਸ਼ੀਰਵਾਦ ਲਿਆ ਅਤੇ ਦੇਸ਼,ਰਾਜ ਅਤੇ ਜ਼ਿਲ੍ਹੇ ਦੀ ਤਰੱਕੀ,ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ।ਇਸ ਮੌਕੇ ਤੇ ਆਪ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪਵਿੱਤਰ ਤਿਉਹਾਰ ਹੈ।ਉਨ੍ਹਾਂਨੇ ਕਿਹਾ ਭਗਵਾਨ ਸ੍ਰੀ ਕ੍ਰਿਸ਼ਨ ਨੇ ਮਾਂ ਦੇਵਕੀ ਅਤੇ ਵਾਸੁਦੇਵ ਦੇ ਪੁੱਤਰ ਦੇ ਰੂਪ ਵਿੱਚ ਅਵਤਾਰ ਧਾਰ ਕੇ ਧਰਮ,ਸੱਚ ਅਤੇ ਨਿਆਂ ਦੀ ਸਥਾਪਨਾ ਦਾ ਕੰਮ ਕੀਤਾ।ਉਨ੍ਹਾਂ ਨੇ ਜ਼ਿਲ੍ਹੇ ਅਤੇ ਸੂਬੇ ਦੇ ਲੋਕਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਅਤੇ ਪ੍ਰਭੂ ਅੱਗੇ ਅਰਦਾਸ ਕੀਤੀ ਕਿ ਸ਼੍ਰੀ ਕ੍ਰਿਸ਼ਨ ਜੀ ਦੀ ਕਿਰਪਾ ਨਾਲ ਸਾਡੇ ਜ਼ਿਲ੍ਹੇ,ਸੂਬੇ ਅਤੇ ਦੇਸ਼ ਤੇ ਸ਼ਾਂਤੀ ਅਤੇ ਖੁਸ਼ਹਾਲੀ ਦੀ ਬਰਸਾਤ ਹੁੰਦੀ ਰਹੇ।ਜਿਸ ਸਚਾਈ ਅਤੇ ਨਿਆਂ ਦੀ ਸਥਾਪਨਾ ਦਾ ਸੰਦੇਸ਼ ਭਗਵਾਨ ਕ੍ਰਿਸ਼ਨ ਨੇ ਦਿੱਤਾ ਸੀ।ਅਸੀਂ ਉਸ ਰਾਹ ਤੇ ਅੱਗੇ ਵਧਾਂਗੇ।
ਸਾਰੇ ਮਿਲਕੇ ਖੁਸ਼ਹਾਲ ਪੰਜਾਬ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਆਪਣਾ ਸਭ ਤੋਂ ਵਧੀਆ ਯੋਗਦਾਨ ਪਾਈਏ।ਉਨ੍ਹਾਂਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਨੇ ਸਾਨੂੰ ਕੁਝ ਜੀਵਨ ਬਦਲਣ ਵਾਲੀਆਂ ਸਿੱਖਿਆਵਾਂ ਦਿੱਤੀਆਂ ਹਨ,ਜਿਨ੍ਹਾਂ ਦਾ ਅਰਜੁਨ ਨੇ ਪਾਲਣ ਕੀਤਾ ਅਤੇ ਮਹਾਭਾਰਤ ਦਾ ਯੁੱਧ ਜਿੱਤਿਆ। ਜੇਕਰ ਤੁਸੀਂ ਵੀ ਨੇਕੀ ਦੇ ਮਾਰਗ ਤੇ ਚੱਲਣਾ ਚਾਹੁੰਦੇ ਹੋ ਅਤੇ ਜੀਵਨ ਵਿੱਚ ਸਫਲ ਹੋਣਾ ਚਾਹੁੰਦੇ ਹੋ,ਤਾਂ ਤੁਹਾਨੂੰ ਵੀ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ।ਉਨ੍ਹਾਂਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਸਾਨੂੰ ਸਿਖਾਉਂਦੇ ਹਨ ਕਿ ਸਾਨੂੰ ਹਮੇਸ਼ਾ ਦੂਸਰਿਆਂ ਦੇ ਪ੍ਰਤੀ ਹਮਦਰਦੀ ਰੱਖਣੀ ਚਾਹੀਦੀ ਹੈ।ਮਨੁੱਖ ਨੂੰ ਚਾਹੀਦਾ ਹੈ ਕਿ ਉਹ ਦੂਜਿਆਂ ਦੇ ਦੁੱਖ-ਦਰਦ ਦਾ ਜਵਾਬ ਇਸ ਤਰ੍ਹਾਂ ਦੇਵੇ ਜਿਵੇਂ ਕਿ ਉਹ ਆਪਣੇ ਹੀ ਹਨ।ਇੱਕ ਵਾਰ ਜਦੋਂ ਕੋਈ ਵਿਅਕਤੀ ਦੂਜਿਆਂ ਪ੍ਰਤੀ ਹਮਦਰਦੀ ਕਰਨ ਲੱਗ ਪੈਂਦਾ ਹੈ ਤਾਂ ਇਸ ਦਾ ਅਰਥ ਹੈ ਕਿ ਉਸ ਨੇ ਆਦਤਮਿਕ ਮਿਲਾਪ ਨੂੰ ਪ੍ਰਾਪਤ ਕਰ ਲਿਆ ਹੈ।ਉਨ੍ਹਾਂ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਪੂਜਾ ਕਰਨ ਨਾਲ ਸਾਰੀਆਂ ਮੁਸੀਬਤਾਂ ਦੂਰ ਹੁੰਦੀਆਂ ਹਨ ਅਤੇ ਇੱਛਾਵਾਂ ਪੂਰੀਆਂ ਹੁੰਦੀਆਂ ਹਨ।ਉਨ੍ਹਾਂ ਨੇ ਮਨੀ ਮਹੇਸ਼ ਮੰਦਰ ਕਮੇਟੀ ਵਲੋਂ ਲੋਕਾਂ ਨੂੰ ਧਰਮ ਦੇ ਨਾਲ ਜੋੜਨ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕੀਤੀ।ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਆਪਸੀ ਭਾਈਚਾਰੇ ਨੂੰ ਵਧਾਉਂਦੇ ਹਨ।ਐਡਵੋਕੇਟ ਚੰਦੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਸ਼ੁਭ ਹੈ ਅਤੇ ਇਸ ਦਿਨ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਬਾਲ ਰੂਪ ਦੀ ਪੂਰੀ ਰਸਮ ਨਾਲ ਪੂਜਾ ਕੀਤੀ ਜਾਂਦੀ ਹੈ। ਝਾਂਕੀਆਂ ਲਗਾਈਆਂ ਜਾਂਦੀਆਂ ਹਨ ਅਤੇ ਮੰਦਰਾਂ ਨੂੰ ਸਜਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਅਤੇ ਸ਼੍ਰੀ ਕ੍ਰਿਸ਼ਨ ਦੋਵਾਂ ਨੂੰ ਭਗਵਾਨ ਵਿਸ਼ਨੂੰ ਦੇ ਅਵਤਾਰ ਮੰਨਿਆ ਜਾਂਦਾ ਹੈ,ਪਰ ਭਗਵਾਨ ਰਾਮ ਨੇ ਕਦੇ ਵੀ ਇਹ ਦਾਅਵਾ ਨਹੀਂ ਕੀਤਾ ਕਿ ਉਨ੍ਹਾਂ ਕੋਲ ਦੈਵੀ ਸ਼ਕਤੀਆਂ ਹਨ।ਉਨ੍ਹਾਂ ਕਿਹਾ ਕਿ ਸ਼੍ਰੀ ਕ੍ਰਿਸ਼ਨ ਨੇ ਸਮੇਂ-ਸਮੇਂ ਤੇ ਅਦਭੁਤ ਲੀਲਾਵਾਂ ਕਰਕੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮਨੁੱਖ ਨਹੀਂ ਸਗੋਂ ਮਹਾਨ ਪੁਰਸ਼ ਸ਼੍ਰੀ ਵਿਸ਼ਨੂੰ ਦਾ ਅਵਤਾਰ ਹਨ।ਐਡਵੋਕੇਟ ਚੰਦੀ ਨੇ ਲੋਕਾਂ ਨੂੰ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਭ੍ਰਿਸ਼ਟਾਚਾਰ ਅਤੇ ਫਿਰਕਾਪ੍ਰਸਤੀ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਲੜਨ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਇਹ ਮਿਸ਼ਨ ਲੋਕਾਂ ਦੇ ਸਰਗਰਮ ਸਮਰਥਨ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ।
Posted By: Gaurav Maria