26 ਨਵੰਬਰ ਨੂੰ ਫਿਲੌਰ ਵਿੱਚ ਪੰਜਾਬ ਬਚਾਓ ਰੈਲੀ ਸਿਰਜੇਗੀ ਇਤਿਹਾਸ : ਤੀਰਥ ਰਾਜਪੁਰਾ
- ਰਾਜਨੀਤੀ
- (Asia/Kolkata)
ਬਸਪਾ ਵਰਕਰਾਂ ਅਤੇ ਸਮਰਥਕਾਂ ਨੂੰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਦਿੱਤਾ ਸੱਦਾ
ਅੱਪਰਾ , 21 ਨਵੰਬਰ (ਤੀਰਥ ਸਿੰਘ ਮੈਂਗੜ੍ਹਾ)-
ਬਹੁਜਨ ਸਮਾਜ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ 'ਪੰਜਾਬ ਸੰਭਾਲੋ ਮੁਹਿੰਮ' ਤਹਿਤ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਫਿਲੌਰ ਵਿਖੇ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਬਸਪਾ ਦੇ ਜੋਨ ਇੰਚਾਰਜ ਤੀਰਥ ਰਾਜਪੁਰਾ ਨੇ ਦੱਸਿਆ ਕਿ ਇਸ ਰੈਲੀ ਦੇ ਮੁੱਖ ਮਹਿਮਾਨ ਬਸਪਾ ਦੇ ਰਾਸ਼ਟਰੀ ਕੋਆਰਡੀਨੇਟਰ ਸ੍ਰੀ ਆਕਾਸ਼ ਆਨੰਦ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾ ਨੇ ਅੱਗੇ ਦੱਸਿਆ ਕਿ ਇਸ ਮਹਾਂ ਰੈਲੀ ਰਾਹੀਂ ਪੰਜਾਬ ਦੇ ਲੋਕਾਂ ਨੂੰ ਸੰਵਿਧਾਨਕ ਅਧਿਕਾਰਾਂ, ਸਮਾਜਿਕ ਬਰਾਬਰੀ ਅਤੇ ਬਹੁਜਨ ਸਮਾਜ ਦੀ ਏਕਤਾ ਪ੍ਰਤੀ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ ਤਾ ਜੋ 2027 ਵਿੱਚ ਸੂਬੇ ਅੰਦਰ ਬਸਪਾ ਦੀ ਸਰਕਾਰ ਬਣਾਈ ਜਾ ਸਕੇ।
ਉਨ੍ਹਾ ਕਿਹਾ ਕਿ ਬਸਪਾ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨਿਰੰਤਰ ਦਿਨ ਰਾਤ ਪਾਰਟੀ ਦੀ ਚੜ੍ਹਦੀ ਕਲਾਂ ਲਈ ਸੂਬੇ ਭਰ ਅੰਦਰ ਮੀਟਿੰਗਾਂ ਤੇ ਰੈਲੀਆਂ ਕਰ ਰਹੇ ਹਨ ਅਤੇ ਜਿਸ ਤਰ੍ਹਾ ਪੰਜਾਬ ਭਰ ਵਿੱਚ ਬਸਪਾ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ ਉਸ ਤੋਂ ਸਪੱਸ਼ਟ ਹੈ ਕਿ 2027 ਦੀਆਂ ਚੋਣਾਂ ਦੌਰਾਨ ਬਸਪਾ ਪੰਜਾਬ ਅੰਦਰ ਇਕ ਵੱਡੀ ਸਿਆਸੀ ਧਿਰ ਬਣਨ ਜਾ ਰਹੀ ਹੈ। ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਫਿਲੌਰ ਪਹੁੰਚ ਕੇ ਰੈਲੀ ਨੂੰ ਸਫ਼ਲ ਬਣਾਉਣ। ਉਨਾਂ ਕਿਹਾ ਕਿ ਇਸ ਰੈਲੀ ਵਿੱਚ ਲੋਕਾਂ ਦੀ ਵੱਡੀ ਸ਼ਮੂਲੀਅਤ ਪੰਜਾਬ ਸੰਭਾਲੋ ਮੁਹਿੰਮ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
Leave a Reply