ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ 2 ਬੱਸਾਂ ਅੰਮ੍ਰਿਤਸਰ ਸਾਹਿਬ ਲਈ ਰਵਾਨਾ...

ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ  2 ਬੱਸਾਂ ਅੰਮ੍ਰਿਤਸਰ ਸਾਹਿਬ ਲਈ ਰਵਾਨਾ...

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਸੀਨੀਅਰ ਸਿਟੀਜਨ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਦੋ ਬੱਸਾਂ ਰਵਾਨਾ ਹੋਈਆਂ। ਇਹ ਬੱਸਾਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਰੁੜਕਾ ਅਤੇ ਸੈਕਟਰ- 68, ਮੋਹਾਲੀ ਤੋਂ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ। ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫੂਲਰਾਜ ਸਿੰਘ ਹਲਕਾ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਮੋਹਾਲੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੱਸਿਆ ਕਿ ਸੀਨੀਅਰ ਸਿਟੀਜਨ ਸੰਗਤ ਦੇ ਰੂਪ ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਦੁਰਗਿਆਨਾ ਮੰਦਰ ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਕੇ ਵਾਪਸ ਪਰਤਣਗੇ। ਉਹਨਾਂ ਦੱਸਿਆ ਕਿ ਬਸ ਰਵਾਨਾ ਕਰਨ ਤੋਂ ਪਹਿਲਾਂ ਕੁਝ ਸ਼ਰਧਾਲੂਆਂ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਗੱਲਬਾਤ ਕਰਨ ਦੀ ਇੱਛਾ ਜਾਹਿਰ ਕੀਤੀ, ਤਾਂ ਉਹਨਾਂ ਨੇ ਤੁਰੰਤ ਇਹਨਾਂ ਸੀਨੀਅਰ ਸਿਟੀਜ਼ਨ ਦਾ ਫੋਨ 'ਤੇ ਰਾਬਤਾ ਬਣਾਇਆ, ਅਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਨਾਲ ਗੱਲ ਕਰਵਾਈ ਗਈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਇਹਨਾਂ ਸ਼ਰਧਾਲੂਆਂ ਨੂੰ ਯਾਤਰਾ ਤੇ ਜਾਣ ਵਾਲੇ ਇਹਨਾਂ ਸ਼ਰਧਾਲੂ ਸਿਟੀਜਨ ਦੀ ਹਮੇਸ਼ਾ ਚੜ੍ਹਦੀ ਕਲ੍ਹਾ ਦੀ ਅਰਦਾਸ ਕੀਤੀ ਅਤੇ ਕਿਹਾ ਕਿ ਜੋ-ਜੋ ਵੀ ਮਨੋਕਾਮਨਾ ਮਨ ਵਿੱਚ ਲੈ ਕੇ ਉਹ ਇਸ ਤੀਰਥ ਯਾਤਰਾ ਤੇ ਰਵਾਨਾ ਹੋ ਰਹੇ ਹਨ, ਪਰਮਾਤਮਾ ਉਹਨਾਂ ਦੀ ਹਰ ਇੱਛਾ ਪੂਰੀ ਕਰੇ। ਸਟੇਟ ਅਵਾਰਡੀ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੁਆਰਡੀਨੇਟਰ ਫੂਲਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰਜਿਸਟਰੇਸ਼ਨ ਦਾ ਕੰਮ ਲਗਾਤਾਰ ਜਾਰੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਸਰਪੱਖੀ ਵਿਕਾਸ ਦੇ ਲਈ ਲੋਕ ਪੱਖੀ ਸਕੀਮਾਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.