Nazrana Times

ਪੰਜਾਬੀ

ਸੁਖਦੀਪ ਸਿੰਘ ਅੱਪਰਾ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਨਿਯੁਕਤ

15 Jul, 2026 07:45 PM

ਅੱਪਰਾ, 15 ਜੁਲਾਈ (ਤੀਰਥ ਸਿੰਘ ਮੈਂਗੜ੍ਹਾ)- ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਰਦਾਰ ਸੁਖਦੀਪ ਸਿੰਘ ਅੱਪਰਾ ਨੂੰ ਮਾਰਕੀਟ ਕਮੇਟੀ ਫਿਲੌਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਾਂਝਾ ਕੀਤਾ ਗਿਆ ਹੈ।
ਸੁਖਦੀਪ ਸਿੰਘ ਅੱਪਰਾ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰਾਂ ਵਿੱਚੋਂ ਇੱਕ ਹਨ ਅਤੇ ਪਾਰਟੀ ਲਈ ਲੰਬੇ ਸਮੇਂ ਤੋਂ ਸਰਗਰਮ ਸੇਵਾਵਾਂ ਨਿਭਾ ਰਹੇ ਹਨ। ਉਹ ਪੰਜਾਬ ਦੇ ਜਨਰਲ ਸਕੱਤਰ, ਲੋਕ ਸਭਾ ਇੰਚਾਰਜ ਅਤੇ ਹਲਕਾ ਫਿਲੌਰ ਦੇ ਪਹਿਲੇ ਹਲਕਾ ਇੰਚਾਰਜ ਵਜੋਂ ਵੀ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਪਾਰਟੀ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਅਤੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਮੌਕੇ ਹਲਕਾ ਫਿਲੌਰ ਦੀ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ, ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸੁਖਦੀਪ ਸਿੰਘ ਅੱਪਰਾ ਨੂੰ ਵਧਾਈ ਦਿੱਤੀ, ਨਾਲ ਹੀ ਪਾਰਟੀ ਹਾਈਕਮਾਂਡ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

Latest News