Nazrana Times

ਪੰਜਾਬੀ

NT Punjab Flood News , ਵਿਧਾਇਕ ਲਾਲਪੁਰਾ ਤੇ ਅਮਨਦੀਪ ਕੌਰ ਅਰੋੜਾ ਵਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੀ ਵੰਡ

31 Aug, 2025 12:54 AM

NT Punjab Flood News , ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਕਿਸਾਨਾਂ ਦੇ ਪਸ਼ੂਆਂ ਲਈ ਵੰਡਿਆ ਚਾਰਾ 

 ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,30 ਅਗਸਤ

 ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਮੋਗਾ ਤੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅੱਜ ਪਿੰਡ ਕੰਬੋ ਢਾਏ ਵਾਲਾ ਪਹੁੰਚੇ,ਜਿੱਥੇ ਉਨ੍ਹਾਂ ਨੇ ਹਾਲ ਹੀ ਵਿੱਚ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡ ਕੇ ਸਹਾਰਾ ਦਿੱਤਾ। ਇਸ ਦੌਰਾਨ ਵਿਧਾਇਕਾਂ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ (ਜਿਸ ਵਿੱਚ ਖੰਡ, ਚਾਹ ਪੱਤੀ,ਆਲੂ, ਤੇਲ ਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ) ਅਤੇ ਕਿਸਾਨਾਂ ਦੇ ਪਸ਼ੂਆਂ ਲਈ ਚਾਰਾ ਵੰਡਿਆ ਗਿਆ। ਇਸ ਸਹਾਇਤਾ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੀ। ਇਸ ਮੌਕੇ ਵਿਧਾਇਕ ਲਾਲਪੁਰਾ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 'ਆਪ' ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਰਹਿੰਦੀ ਹੈ ਅਤੇ ਅਜਿਹੇ ਸੰਕਟਾਂ ਵਿੱਚ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਜਲਦ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਸਹਾਇਤਾ ਦੀ ਲੋੜ ਹੁੰਦੀ ਹੈ।'ਆਪ' ਸਰਕਾਰ ਦਾ ਟੀਚਾ ਇਹੀ ਹੈ ਕਿ ਹਰ ਪੀੜਤ ਤਕ ਰਾਹਤ ਸਮੇਂ ਸਿਰ ਪਹੁੰਚੇ। ਇਸ ਮੌਕੇ ਪਿੰਡ ਵਾਸੀਆਂ ਨੇ 'ਆਪ' ਵਿਧਾਇਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਸਹਾਇਤਾ ਨਾਲ ਉਨ੍ਹਾਂ ਨੂੰ ਮੁਸ਼ਕਲ ਵੇਲੇ ਵਿੱਚ ਹੌਸਲਾ ਮਿਲਿਆ ਹੈ। ਇਸ ਦੌਰੇ ਦੌਰਾਨ ਚੇਅਰਮੈਨ ਰਜਿੰਦਰ ਸਿੰਘ ਉਸਮਾ, ਕੁਲਦੀਪ ਸਿੰਘ (ਮੰਡੀ ਬੋਰਡ ਤਰਨ ਤਾਰਨ), ਗੁਰਦੇਵ ਸਿੰਘ ਲਾਖਣਾ,ਰੁਪਿੰਦਰ ਕੌਰ ਸੰਧੂ,ਹਰਜੀਤ ਸਿੰਘ ਸੰਧੂ ਚੇਅਰਮੈਨ ਮੰਡੀ ਬੋਰਡ ਨੌਸ਼ਹਿਰਾ ਪੰਨੂਆਂ,ਬਰਿੰਦਰ ਕੁਮਾਰ,ਅਮਿੰਦਰ ਸਿੰਘ ਐਮੀ,ਰਜਿੰਦਰ ਸਿੰਘ ਪੰਨੂ ਰੂੜੇ ਆਸਲ,ਸਰਪੰਚ ਕੰਬੋਅ ਢਾਏ ਵਾਲਾ ਅਤੇ ਹਲਕਾ ਤਰਨ ਤਾਰਨ ਦੀ ਪੂਰੀ ਆਪ ਟੀਮ ਵੀ ਹਾਜ਼ਰ ਸੀ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #