ਪੰਜਾਬ ਸਰਕਾਰ ਵੱਲੋਂ ਬੋਰਡ ਪ੍ਰੀਖਿਆਵਾਂ ‘ਚ ਨਕਲ ਰੋਕਣ ਲਈ 278 ਉੱਡਣ ਦਸਤੇ ਤੈਨਾਤ, ਸਰਹੱਦੀ ਇਲਾਕਿਆਂ ਦੇ ਸਕੂਲਾਂ ਲਈ ਚੇਤਾਵਨੀ
- ਸਿੱਖਿਆ/ਵਿਗਿਆਨ
- 24 Feb,2025

ਪੰਜਾਬ ਸਰਕਾਰ ਵੱਲੋਂ ਬੋਰਡ ਪ੍ਰੀਖਿਆਵਾਂ ‘ਚ ਨਕਲ ਰੋਕਣ ਲਈ 278 ਉੱਡਣ ਦਸਤੇ ਤੈਨਾਤ, ਸਰਹੱਦੀ ਇਲਾਕਿਆਂ ਦੇ ਸਕੂਲਾਂ ਲਈ ਚੇਤਾਵਨੀ
ਨਜ਼ਰਾਨਾ ਟਾਈਮਜ ਬਿਊਰੋ ਚੰਡੀਗੜ੍ਹ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਨੂੰ ਪੂਰੀ ਤਰ੍ਹਾਂ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰੇਕ ਟੀਮ ਵਿੱਚ ਤਿੰਨ ਮੈਂਬਰ ਹੋਣਗੇ।
ਬੋਰਡ ਪ੍ਰੀਖਿਆਵਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਉੱਡਣ ਦਸਤਿਆਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.), ਪ੍ਰਿੰਸੀਪਲਾਂ, ਪੀ.ਐਸ.ਈ.ਬੀ. ਦੇ ਮੈਂਬਰਾਂ ਅਤੇ ਬੋਰਡ ਦੀ ਅਕਾਦਮਿਕ ਕੌਂਸਲ ਦੇ ਮੈਂਬਰਾਂ ਵੱਲੋਂ ਕੀਤੀ ਜਾਵੇਗੀ। ਇਹ ਟੀਮਾਂ ਨਕਲ ਨੂੰ ਰੋਕਣ ਲਈ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕਰਨਗੀਆਂ।
Posted By:

Leave a Reply