Nazrana Times

ਪੰਜਾਬੀ

ਵਿਧਾਇਕ ਲਾਲਪੁਰਾ ਅਤੇ ਚੇਅਰਮੈਨ ਪ੍ਰਭਜੋਤ ਕੌਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੀ ਰਾਹਤ ਸਮੱਗਰੀ

05 Sep, 2025 01:04 AM

ਪਿੰਡ ਜੌਹਲ ਢਾਏ ਵਾਲਾ,ਚੰਬਾ ਕਲਾਂ ਤੇ ਧੁੰਨ ਢਾਏ ਵਾਲਾ ਵਿਖੇ ਪ੍ਰਭਾਵਿਤ ਪਰਿਵਾਰਾਂ ਲਈ ਰਾਸ਼ਨ ਤੇ ਪਸੂਆਂ ਵਾਸਤੇ ਚਾਰਾ ਪਹੁੰਚਾਇਆ

 ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,4 ਸਤੰਬਰ 

 ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ.ਮਨਜਿੰਦਰ ਸਿੰਘ ਲਾਲਪੁਰਾ ਅਤੇ ਪ੍ਰਭਜੋਤ ਕੌਰ ਚੈਅਰਮੈਨ ਜਿਲ੍ਹਾ ਯੋਜਨਾ ਬੋਰਡ ਮੋਹਾਲੀ ਨੇ ਪਿੰਡ ਜੌਹਲ ਢਾਏ ਵਾਲਾ, ਚੰਬਾ ਕਲਾਂ ਤੇ ਧੁੰਨ ਢਾਏ ਵਾਲਾ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਲਈ ਰਾਸ਼ਨ ਤੇ ਪਸੂਆਂ ਵਾਸਤੇ ਚਾਰਾ ਪਹੁੰਚਾ ਕੇ ਸਹਾਇਤਾ ਕੀਤੀ ਹੈ। ਜਿਸ ਵਿੱਚ ਵਿਧਾਇਕ ਲਾਲਪੁਰਾ ਅਤੇ ਸਮੂਹ ਟੀਮ ਵੱਲੋਂ ਪੀੜਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਦਿੱਤਾ ਗਿਆ।ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੋਏ ਹੜ੍ਹਾਂ ਨੇ ਖਡੂਰ ਸਾਹਿਬ ਹਲਕੇ ਦੇ ਲਗਭਗ 12 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ।ਇਸ ਹਾਲਾਤ ਵਿੱਚ ਆਪ ਪਾਰਟੀ ਨੇ ਆਪਣੀ ਸਹਾਇਤਾ ਨੂੰ ਤੇਜ਼ ਕੀਤਾ ਹੈ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਖੁਦ ਪਿੰਡਾਂ ਵਿੱਚ ਪਹੁੰਚ ਕੇ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਸਮਗਰੀ ਵੰਡ ਰਹੇ ਹਨ।ਉਨ੍ਹਾਂ ਨੇ ਕਿਹਾ ਕਿ 'ਆਪ' ਸਰਕਾਰ ਅਤੇ ਪਾਰਟੀ ਹਮੇਸ਼ਾ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।ਰਾਸ਼ਨ ਵਿੱਚ ਖੰਡ,ਚਾਹ ਪੱਤੀ,ਆਲੂ,ਤੇਲ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ,ਜਦਕਿ ਪਸ਼ੂਆਂ ਲਈ ਚਾਰੇ ਨੂੰ ਪਿੰਡ ਜੌਹਲ ਢਾਏ ਵਾਲਾ,ਚੰਬਾ ਕਲਾਂ ਅਤੇ ਧੁੰਨ ਢਾਏ ਵਾਲਾ ਵਿੱਚ ਪਹੁੰਚਾ ਕੇ ਪਸ਼ੂ ਪਾਲਕਾਂ ਨੂੰ ਵੀ ਰਾਹਤ ਦਿੱਤੀ ਹੈ।

ਵਿਧਾਇਕ ਲਾਲਪੁਰਾ ਨੇ ਕਿਹਾ, "ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੁੰਦੀ ਹੈ।ਆਪ ਪਾਰਟੀ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਆਮ ਆਦਮੀ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ। ਪੰਜਾਬ ਵਿੱਚ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਵਿਸ਼ੇਸ਼ ਪੈਕੇਜ ਐਲਾਨ ਕੀਤੇ ਜਾਣਗੇ।"ਇਸ ਮੌਕੇ 'ਤੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਅਤੇ ਆਪ ਪਾਰਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਹਾਇਤਾ ਨੇ ਉਨ੍ਹਾਂ ਨੂੰ ਮੁਸ਼ਕਲ ਸਮੇਂ ਵਿੱਚ ਹੌਸਲਾ ਦਿੱਤਾ ਹੈ।ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਭਰੋਸਾ ਦਿਵਾਇਆ ਹੈ ਕਿ ਹੜ੍ਹਾਂ ਤੋਂ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ।ਇਸ ਸਮੇਂ ਉਨਾਂ ਦੇ ਨਾਲ ਚੇਅਰਮੈਨ ਪ੍ਰਭਜੋਤ ਕੌਰ ਜਿਲਾ ਯੋਜਨਾ ਬੋਰਡ ਮੋਹਾਲੀ,ਬਲਾਕ ਪ੍ਰਧਾਨ ਗੁਰਦਿਆਲ ਸਿੰਘ ਭੈਲ,ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਤੁੜ,ਮੁਖਤਾਰ ਸਿੰਘ ਜੌਹਲ ਢਾਏ ਵਾਲਾ,ਰਜਿੰਦਰ ਸਿੰਘ ਪੰਨੂ ਰੂੜੇ ਆਸਲ ਅਤੇ ਹਲਕਾ ਤਰਨ ਤਾਰਨ ਦੀ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਉਸ ਸਮੇਂ ਹਾਜ਼ਰ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #