ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰੋਜੈਕਟ ਨੂੰ ਮਨਜ਼ੂਰੀ ਦੇਣਾ ਸ਼ਲਾਘਾਯੋਗ- ਬੀ.ਐਸ ਸਾਹਿਲ
- ਧਾਰਮਿਕ/ਰਾਜਨੀਤੀ
- 06 Mar,2025

ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰੋਜੈਕਟ ਨੂੰ ਮਨਜ਼ੂਰੀ ਦੇਣਾ ਸ਼ਲਾਘਾਯੋਗ- ਬੀ.ਐਸ ਸਾਹਿਲ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,6 ਮਾਰਚ
ਐਂਟੀ ਕੁੱਰਪਸ਼ਨ ਸੁਸਾਇਟੀ ਦੇ ਪੰਜਾਬ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਪ੍ਰੋਜੈਕਟ ਨੂੰ ਮਨਜੂਰ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ।ਬੀ.ਐਸ ਸਾਹਿਲ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਨੂੰ ਕਾਫੀ ਵੱਡਾ ਫਾਇਦਾ ਮਿਲੇਗਾ।ਇਸ ਪ੍ਰੋਜੈਕਟ ਨੂੰ ਮਨਜੂਰ ਕਰਨ 'ਤੇ ਅਸੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਦੇ ਹਾਂ ਜਿਨਾਂ ਨੇ ਇਹ ਪ੍ਰੋਜੈਕਟ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ।
Posted By:

Leave a Reply