ਝੋਟੇ ਦਾ ਪੋਸਟਮਾਰਟਮ ਮੁੜ ਟਲਿਆ, ਸਵੇਰੇ 8 ਵਜੇ ਡਾਕਟਰਾਂ ਦੀ ਟੀਮ ਕਰੇਗੀ ਮੁੜ ਮ੍ਰਿਤਕ ਦੇਹ ਦੀ ਜਾਂਚ
- ਅੰਤਰਰਾਸ਼ਟਰੀ
- (Asia/Kolkata)
ਬਿੰਦਰ ਸਿੰਘ ਖੁੱਡੀ ਕਲਾਂ
ਮਾਨਸਾ, 7 ਨਵੰਬਰ
ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਅਜੇ ਨਹੀਂ ਹੋ ਸਕਿਆ। ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਦੀ ਉਡੀਕ ਕਰ ਰਹੇ ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਇਸ ਸਬੰਧੀ ਹੋਰ ਉਡੀਕ ਕਰਨੀ ਪੈ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੋਸਟਮਾਰਟਮ ਦੀ ਕਾਰਵਾਈ ਅਜੇ ਨੇਪਰੇ ਨਹੀਂ ਚੜ੍ਹ ਸਕੀ। ਸਵੇਰੇ 8 ਵਜੇ ਡਾਕਟਰਾਂ ਦੀ ਟੀਮ ਮੁੜ ਮ੍ਰਿਤਕ ਦੇਹ ਦਾ ਚੈੱਕਅਪ ਕਰੇਗੀ। ਇਸ ਜਾਂਚ ਤੋਂ ਬਾਅਦ ਹੀ ਪੋਸਟਮਾਰਟਮ ਦੀ ਅਗਲੀ ਕਾਰਵਾਈ ਬਾਰੇ ਸਥਿਤੀ ਸਪੱਸ਼ਟ ਹੋਵੇਗੀ।
ਉਨ੍ਹਾਂ ਦੱਸਿਆ ਕਿ ਪਰਿਵਾਰ ਆਪਣੇ ਪੁੱਤ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਹੋਣ ਅਤੇ ਅੰਤਿਮ ਸੰਸਕਾਰ ਦੀ ਉਡੀਕ ਕਰ ਰਿਹਾ ਹੈ। ਲੰਮੇ ਸੰਘਰਸ਼ ਅਤੇ ਸਰਕਾਰ ਨਾਲ ਹੋਏ ਸਮਝੌਤੇ ਤੋਂ ਬਾਅਦ ਮ੍ਰਿਤਕ ਦੇਹ ਪੋਸਟਮਾਰਟਮ ਲਈ ਪੀਜੀਆਈ ਚੰਡੀਗੜ੍ਹ ਪਹੁੰਚਾਈ ਗਈ ਸੀ, ਪਰ ਪੋਸਟਮਾਰਟਮ ਦੀ ਕਾਰਵਾਈ ਵਿੱਚ ਹੋ ਰਹੀ ਦੇਰੀ ਕਾਰਨ ਪਰਿਵਾਰ ਦੀ ਬੇਚੈਨੀ ਲਗਾਤਾਰ ਵਧ ਰਹੀ ਹੈ।
ਪਰਿਵਾਰ ਅਤੇ ਇਨਸਾਫ਼ ਮੋਰਚੇ ਦੀ ਆਸ ਹੈ ਕਿ ਡਾਕਟਰਾਂ ਦੀ ਟੀਮ ਦੀ ਜਾਂਚ ਤੋਂ ਬਾਅਦ ਪੋਸਟਮਾਰਟਮ ਦੀ ਕਾਰਵਾਈ ਜਲਦੀ ਮੁਕੰਮਲ ਹੋਵੇਗੀ ਤਾਂ ਜੋ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।
Leave a Reply