ਪੱਤਰਕਾਰਾਂ ਤੇ ਦਰਜ ਕੇਸਾਂ ਦੇ ਰੋਸ ਵਜੋਂ ਅੱਜ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਪੱਤਰਕਾਰਾਂ ਤੇ ਦਰਜ ਕੇਸਾਂ ਦੇ ਰੋਸ ਵਜੋਂ ਅੱਜ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਟਾਂਗਰਾ - ਸੁਰਜੀਤ ਸਿੰਘ ਖਾਲਸਾ
 

ਅੱਜ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੱਦੇ ਤੇ ਪੱਤਰਕਾਰਾਂ, ਆਰ.ਟੀ.ਆਈ ਕਾਰਕੁਨਾਂ ਅਤੇ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਲੁਧਿਆਣਾ ਸ਼ਹਿਰੀ ਸਾਈਬਰ ਕ੍ਰਾਈਮ ਪੁਲੀਸ ਵੱਲੋਂ ਦਰਜ ਕੇਸ ਦੇ ਰੋਸ ਵਜੋਂ ਅੰਮ੍ਰਿਤਸਰ ਇਕਾਈ ਵੱਲੋਂ ਕਸਬਾ ਟਾਂਗਰਾ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ 
 ਇਸ ਮੌਕੇ ਹਰੇਕ ਬੁਲਾਰੇ ਨੇ ਪੰਜਾਬ ਸਰਕਾਰ ਵੱਲੋਂ ਪ੍ਰੈੱਸ ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਅਤੇ ਆਪਣੀ ਪਾਰਟੀ ਵੱਲੋਂ ਪੱਤਰਕਾਰਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿਤਾ। 
 ਇਸ ਮੌਕੇ ਪੁਤਲਾ ਫੂਕਣ ਉਪਰੰਤ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਚੇਅਰਪਰਸਨ ਅਤੇ ਸਕੱਤਰ ਦੇ ਨਾਂ ਤੇ ਨਾਇਬ ਤਹਿਸੀਲ ਦਾਰੂ ਬਾਬਾ ਬਕਾਲਾ ਸਾਹਿਬ ਰਾਹੀ ਭੇਜੇ ਇੱਕ ਰੋਸ ਪੱਤਰ ਰਾਹੀਂ ਬਠਿੰਡਾ ਜ਼ਿਲ੍ਹਾ ਯੂਨਿਟ ਦੇ ਪ੍ਰੈੱਸ ਸਕੱਤਰ ਸਾਥੀ ਮਨਦੀਪ ਸਿੰਘ ਮੱਕੜ, ਲੋਕ ਅਵਾਜ਼ ਟੀਵੀ ਦੇ ਮਨਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਆਰ.ਟੀ.ਆਈ ਕਾਰਕੁਨਾਂ ਸਮੇਤ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਲੁਧਿਆਣਾ ਸ਼ਹਿਰੀ ਸਾਈਬਰ ਕ੍ਰਾਈਮ ਪੁਲੀਸ ਵੱਲੋਂ ਦਰਜ ਕੀਤੇ ਕੇਸ ਵਿਰੁੱਧ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਹੈ ਕਿ ਇਸ ਕੇਸ ਨੂੰ ਫ਼ੌਰੀ ਖ਼ਾਰਜ ਕਰਨ ਜਾਂ ਵਾਪਸ ਲੈਣ ਲਈ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲੀਸ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ।
 ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਆਰਗੇਨਾਈਜ਼ਰ ਸੈਕਟਰੀ ਦਵਿੰਦਰ ਸਿੰਘ ਭੰਗੂ, ਪ੍ਰਧਾਨ ਅੰਮ੍ਰਿਤਸਰ ਰਜਿੰਦਰ ਰਿਖੀ , ਸਰਜੀਤ ਸਿੰਘ ਖਾਲਸਾ ਹਰਜਿੰਦਰ ਸਿੰਘ ਕਲੇਅਰ ਤਰਲੋਚਨ ਸਿੰਘ ਕਰਮਜੀਤ ਸਿੰਘ ਨੇ ਸੂਬਾ ਸਰਕਾਰ ਦੀ ਇਸ ਕਾਰਵਾਈ ਨੂੰ ਪ੍ਰੈੱਸ ਦੀ ਅਜ਼ਾਦੀ ਅਤੇ ਬੋਲਣ ਦੀ ਅਜ਼ਾਦੀ ਉਪਰ ਸਿੱਧਾ ਹਮਲਾ ਕਰਾਰ ਦਿੰਦੇ ਹੋਏ ਇਸ ਵਿਰੁੱਧ ਸੰਘਰਸ਼ ਦਾ ਸੱਦਾ ਦਿੱਤਾ ਹੈ।ਆਗੂਆਂ ਨੇ ਇਹ ਵੀ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਵੱਲੋਂ ਸਵਾਲ ਕਰਨ ਦੇ ਅਧਿਕਾਰ ਨੂੰ ਖ਼ਤਮ ਕਰਨ ਦੇ ਰਾਹ ਪੈ ਗਈ ਹੈ, ਜੋ ਕਿਸੇ ਸੂਰਤ ਵਿੱਚ ਬਰਦਾਸ਼ਤ ਯੋਗ ਨਹੀਂ ਹੈ।ਇਸ ਮੌਕੇ ਜੰਡਿਆਲਾ ਤੋ ਪਰਮਿੰਦਰ ਸਿੰਘ ਜੋਸਨ, ਮਹਿਤਾ ਚੌਕ ਤੋ ਸਤਨਾਮ ਸਿੰਘ ਜੱਜ, ਰਈਆ ਤੋ ਸੋਲਨ ਕੁਮਾਰ, ਬਿਆਸ ਤੋ ਗੁਰਦਰਸ਼ਨ ਸਿੰਘ ਪ੍ਰਿੰਸ, ਬਾਬਾ ਬਕਾਲਾ ਤੋ ਰਾਕੇਸ਼ ਕੁਮਾਰ ਆਪਣੇ ਸਾਥੀਆ ਦੀ ਟੀਮ ਨਾਲ ਪੁੱਜੇ ਹੋਏ ਸਨ।