28 ਫ਼ਰਵਰੀ ਨੂੰ ਮਨਾਈ ਜਾਵੇਗੀ ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ

28 ਫ਼ਰਵਰੀ ਨੂੰ ਮਨਾਈ ਜਾਵੇਗੀ ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ

ਜਥੇ.ਬ੍ਰਹਮਪੁਰਾ ਦਾ ਜੀਵਨ ਇਮਾਨਦਾਰ ਅਤੇ ਸਾਦਗੀ ਭਰਿਆ ਸੀ,ਰਾਜਨੀਤੀ ਵਿੱਚ ਬਣਾਈ ਆਪਣੀ ਵੱਖਰੀ ਪਹਿਚਾਣ- ਅਕਾਲੀ ਆਗੂ


ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,25 ਫਰਵਰੀ
 

ਮਾਝੇ ਦੀ ਸਿਆਸਤ ਵਿੱਚ ਅਹਿਮ ਪਛਾਣ ਬਣਾਉਣ ਵਾਲੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਿਸ਼ਠ ਨੇਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫ਼ਰਵਰੀ ਦਿਨ ਸ਼ਨੀਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਬ੍ਰਹਮਪੁਰਾ (ਨੇੜੇ ਚੋਹਲਾ ਸਾਹਿਬ) ਜਿਲ੍ਹਾ ਤਰਨਤਾਰਨ ਵਿਖੇ ਮਨਾਈ ਜਾਵੇਗੀ।ਇਹ ਸਮਾਗਮ ਸਮੂਹ ਬ੍ਰਹਮਪੁਰਾ ਪਰਿਵਾਰ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ ਜਿੱਥੇ ਧਾਰਮਿਕ ਅਤੇ ਰਾਜਨੀਤਿਕ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰੀ ਭਰਣਗੀਆ।ਇਸ ਮੌਕੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਬੀਰ ਸਿੰਘ ਜਹਾਂਗੀਰ,ਕੁਲਦੀਪ ਸਿੰਘ ਔਲਖ,ਗੁਰਸੇਵਕ ਸਿੰਘ ਸ਼ੇਖ਼, ਕੁਲਦੀਪ ਸਿੰਘ ਲਾਹੌਰੀਆ,ਸਤਨਾਮ ਸਿੰਘ ਚੌਹਲਾ ਸਾਹਿਬ  ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਨੇ ਹਮੇਸ਼ਾਂ ਲੋਕ ਹਿੱਤ ਦੀ ਰਾਜਨੀਤੀ ਕੀਤੀ ਅਤੇ ਕਿਸੇ ਵੀ ਹਾਲਤ ਵਿੱਚ ਆਪਣੇ ਅਸੂਲਾਂ ਨਾਲ ਸਮਝੌਤਾ ਨਹੀਂ ਕੀਤਾ।ਉਹ ਪੰਜਾਬ ਅਤੇ ਪੰਥ ਦੇ ਮੁੱਦਿਆਂ ‘ਤੇ ਡਟ ਕੇ ਖੜ੍ਹੇ ਰਹਿੰਦੇ ਸਨ ਅਤੇ ਮਾਝੇ ਦੇ ਲੋਕਾਂ ਦੀ ਆਵਾਜ਼ ਵਜੋਂ ਜਾਣੇ ਜਾਂਦੇ ਸਨ।ਉਨ੍ਹਾਂ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਦੀ ਸਿਆਸੀ ਯਾਤਰਾ ਕਾਫ਼ੀ ਲੰਮੀ ਅਤੇ ਪ੍ਰਭਾਵਸ਼ਾਲੀ ਰਹੀ। ਉਹ ਕਈ ਵਾਰ ਵਿਧਾਨ ਸਭਾ ਤੱਕ ਪਹੁੰਚੇ ਅਤੇ ਦੋ ਵਾਰ ਕੈਬਿਨੇਟ ਮੰਤਰੀ ਵਜੋਂ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਅਤੇ ਲ਼ੋਕ ਸਭਾ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਈ। ਖਡੂਰ ਸਾਹਿਬ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕਾਂ ਅਤੇ ਲੋਕ ਭਲਾਈ ਦੇ ਕਈ ਪ੍ਰੋਜੈਕਟ ਉਨ੍ਹਾਂ ਦੀ ਦੂਰਅੰਦੇਸ਼ੀ ਦਾ ਨਤੀਜਾ ਮੰਨੇ ਜਾਂਦੇ ਹਨ।ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਜੀ ਦਾ ਜੀਵਨ ਸੰਘਰਸ਼,ਸਾਦਗੀ ਅਤੇ ਇਮਾਨਦਾਰੀ ਦੀ ਮਿਸਾਲ ਹੈ।ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਜਥੇਦਾਰ ਬ੍ਰਹਮਪੁਰਾ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.