Nazrana Times

ਪੰਜਾਬੀ

ਖਾਦ ਸਬਸਿਡੀ ਰਾਹੀਂ ਕਿਸਾਨਾਂ ਨੂੰ ਵਾਜਬ ਕੀਮਤਾਂ ਤੇ ਮਿਲੇਗੀ ਖਾਦ-ਰਾਕੇਸ਼ ਕੁਮਾਰ ਨੀਟੂ

16 Nov, 2026 01:18 PM

ਮੋਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਅੰਨਦਾਤਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਭਾਜਪਾ

ਸੁਲਤਾਨਪੁਰ ਲੋਧੀ 16 ਨਵੰਬਰ ਗੌਰਵ ਮੜੀਆ 

ਨਵੇਂ ਸਾਲ ਤੋਂ ਪਹਿਲਾਂਕਿਸਾਨਾਂ ਲਈ ਖਾਦ ਸਬਸਿਡੀ ਦਾ ਐਲਾਨ ਕਰਨ ਲਈ ਮੋਦੀ ਸਰਕਾਰ ਦਾ ਧੰਨਵਾਦ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਰਾਕੇਸ਼ ਕੁਮਾਰ ਨੀਟੂ ਨੇ ਕਿਹਾ ਕਿ ਕਿਸਾਨਾਂ ਦੀ ਓਨੀ ਪਰਵਾਹ ਕੋਈ ਨਹੀਂ ਕਰਦਾ ਜਿੰਨੀ ਮੋਦੀ ਸਰਕਾਰ ਕਰਦੀ ਹੈ।ਉਨ੍ਹਾਂ ਕਿਹਾ ਕਿ ਕੇਂਦਰੀ ਕੈਬਨਿਟ ਵੱਲੋਂ 2026-27 ਹਾੜੀ ਦੇ ਸੀਜ਼ਨ ਲਈ ਫਾਸਫੇਟਿਕ ਅਤੇ ਪੋਟਾਸ਼ਿਕ(ਪੀਐਂਡ ਕੇ)ਖਾਦਾਂ ਤੇ ਪੌਸ਼ਟਿਕ ਤੱਤ ਅਧਾਰਤ ਸਬਸਿਡੀ (ਐਨਬੀਐਸ) ਦਰਾਂ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕਿਸਾਨਾਂ ਨੂੰ ਵਾਜਬ ਕੀਮਤਾਂ ਤੇ ਖਾਦ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ।ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਹਮੇਸ਼ਾ ਸਰਕਾਰ ਦੀ ਪਹਿਲੀ ਤਰਜੀਹ ਰਹੀ ਹੈ।ਉਨ੍ਹਾਂ ਕਿਹਾ ਕਿ ਚੁਣੌਤੀਪੂਰਨ ਵਿਸ਼ਵਵਿਆਪੀ ਸਥਿਤੀਆਂ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ 2026-27 ਹਾੜੀ ਦੇ ਸੀਜ਼ਨ ਲਈ ਖਾਦਾਂ ਤੇ ਪੌਸ਼ਟਿਕ ਤੱਤ ਅਧਾਰਤ ਸਬਸਿਡੀ ਦੀ ਪ੍ਰਵਾਨਗੀ ਇਹ ਯਕੀਨੀ ਬਣਾਏਗੀ ਕਿ ਕਿਸਾਨਾਂ ਨੂੰ ਅੰਤਰਰਾਸ਼ਟਰੀ ਕੀਮਤਾਂ ਵਿੱਚ ਬਦਲਾਅ ਤੋਂ ਸੁਰੱਖਿਅਤ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਵਾਜਬ ਅਤੇ ਕਿਫਾਇਤੀ ਕੀਮਤਾਂ ਤੇ ਖਾਦ ਮਿਲਦੀ ਰਹੇ। 2026-27 ਹਾੜੀ ਦੇ ਸੀਜ਼ਨ ਲਈ ਇਸ ਸਬਸਿਡੀ ਲਈ ਅਨੁਮਾਨਿਤ ਬਜਟ ਲੋੜ ਲਗਭਗ ₹62,370.02 ਕਰੋੜ ਹੋਵੇਗੀ।ਇਹ ਪਿਛਲੇ ਸਾਲ ਨਾਲੋਂ ਵੱਧ ਹੈ।ਇਹ ਹਾੜੀ ਦੇ ਸੀਜ਼ਨ ਲਈ ਬਜਟ ਦੀ ਲੋੜ ਤੋਂ ਲਗਭਗ 24,417.73 ਕਰੋੜ ਰੁਪਏ ਵੱਧ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਐਲਾਨ ਕੀਤਾ ਹੈ।62,370 ਕਰੋੜ ਰੁਪਏ ਦੀ ਖਾਦ ਸਬਸਿਡੀ ਦਾ ਐਲਾਨ ਇੱਕ ਵੱਡਾ ਕਦਮ ਹੈ।ਇਸ ਨਾਲ ਕਿਸਾਨਾਂ ਨੂੰ ਸਭ ਤੋਂ ਮਹਿੰਗੀ ਡੀਏਪੀ ਖਾਦ ਵੀ 1,350 ਰੁਪਏ ਪ੍ਰਤੀ ਥੈਲਾ ਮਿਲ ਸਕੇਗੀ,ਜਿਸ ਨਾਲ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣੀਆਂ ਫਸਲਾਂ ਦੀ ਕਾਸ਼ਤ ਕਰ ਸਕਣਗੇ।ਕਿਸਾਨ ਇਸ ਫੈਸਲੇ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂਦੇ ਦਿਲ ਵਿਚ ਕਿਸਾਨਾਂ ਦੇ ਲਈ ਇੱਕ ਖਾਸ ਸਥਾਨ ਹੈ ਅਤੇ ਉਹ ਉਨ੍ਹਾਂ ਦੇ ਹੱਕ ਵਿੱਚ ਫੈਸਲੇ ਲੈਣ ਵਿੱਚ ਕਦੇ ਵੀ ਦੇਰੀ ਨਹੀਂ ਕਰਦੇ।ਪੱਛਮੀ ਏਸ਼ੀਆ ਦੇ ਸੰਕਟ ਤੋਂ ਹਰ ਕੋਈ ਜਾਣੂ ਹੈ,ਪਰ ਇਸ ਦੇ ਬਾਵਜੂਦ ਮੋਦੀ ਸਰਕਾਰ ਨੇ ਕਿਸਾਨਾਂ ਲਈ 62,370 ਕਰੋੜ ਰੁਪਏ ਦੀ ਸਬਸਿਡੀ ਦਾ ਐਲਾਨ ਬਿਨਾਂ ਝਿਜਕ ਕੀਤਾ ਹੈ।ਕਿਉਂਕਿ ਪ੍ਰਧਾਨ ਮੰਤਰੀ ਮੋਦੀ ਦਾ ਮੰਨਣਾ ਹੈ ਕਿ ਜੇਕਰ ਦੇਸ਼ ਦੇ ਅੰਨਦਾਤਾ ਖੁਸ਼ਹਾਲ ਹੋਣਗੇ,ਤਾਂ ਦੇਸ਼ ਤਰੱਕੀ ਕਰੇਗਾ।ਇਸੇ ਲਈ ਮੋਦੀ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਫੈਸਲੇ ਲੈਣ ਤੋਂ ਕਦੇ ਵੀ ਝਿਜਕਦੀ ਨਹੀਂ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਅੰਨਦਾਤਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

Posted By: Gaurav Maria

Latest News