ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ
- ਧਾਰਮਿਕ/ਰਾਜਨੀਤੀ
- 12 Mar,2025

ਸੁਲਤਾਨਪੁਰ ਲੋਧੀ 12 , ਜੁਗਰਾਜ ਸਿੰਘ ਸਰਹਾਲੀ
ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ।
ਇਸ ਮੌਕੇ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਿਤ ਕਰਦੇ ਹੋਏ ਸਿਰੋਪਾਓ ਭੇਂਟ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਇਥੇ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਨਾਲ ਵੀ ਮੁਲਾਕਾਤ ਕੀਤੀ। ਸੰਤ ਬਾਬਾ ਜਗਜੀਤ ਸਿੰਘ ਜੀ ਨੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਦਸਤਾਰ ਅਤੇ ਸਿਰੋਪਾਓ ਭੇਂਟ ਕੀਤਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਖ਼ਾਲਸਾ ਪੰਥ ਦੇ ਇੱਕ ਸੱਚੇ ਸਿਪਾਹੀ ਵਜੋਂ ਉਹ ਹਮੇਸ਼ਾ ਗੁਰੂ ਦੀ ਰਜਾ ਵਿੱਚ ਰਹਿਣ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਿਣ। ਸੰਤ ਬਾਬਾ ਜਗਜੀਤ ਸਿੰਘ ਜੀ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਲਈ ਗੁਰੂ ਦੀ ਸੇਵਾ ਕਰਨ ਵਾਲੇ ਸਾਰੇ ਗੁਰਸਿੱਖ ਸਤਿਕਾਰਯੋਗ ਹਨ।
ਇਸ ਵਿਸ਼ੇਸ਼ ਮੌਕੇ ‘ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਅਵਤਾਰ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਹਜ਼ੂਰੀ ਰਾਗੀ ਭਾਈ ਦਿਆਲ ਸਿੰਘ ਅਤੇ ਹੋਰ ਗੁਰਦੁਆਰਾ ਸਟਾਫ਼ ਵੀ ਮੌਜੂਦ ਰਿਹਾ।
Posted By:

Leave a Reply