ਅਕਾਲੀ ਦਲ “ਵਾਰਿਸ ਪੰਜਾਬ ਦੇ" ਵੱਲੋਂ ਜਿਲਾ ਮੋਗਾ ਦੀ ਸੱਤ ਮੈਂਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ

ਅਕਾਲੀ ਦਲ “ਵਾਰਿਸ ਪੰਜਾਬ ਦੇ" ਵੱਲੋਂ ਜਿਲਾ ਮੋਗਾ ਦੀ ਸੱਤ ਮੈਂਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ

ਅਕਾਲੀ ਦਲ “ਵਾਰਿਸ ਪੰਜਾਬ ਦੇ" ਵੱਲੋਂ ਜਿਲਾ ਮੋਗਾ ਦੀ ਸੱਤ ਮੈਂਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ 

ਮੋਗਾ 13 ਫਰਵਰੀ ,ਨਜ਼ਰਾਨਾ ਟਾਈਮਜ ਬਿਊਰੋ

ਪੰਥ ਅਤੇ ਪੰਜਾਬ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਚਾਲੀ ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਤੋਂ ਥਾਪੜਾ ਲੈ ਕੇ ਤੁਰੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਿਸਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਜੀ, ਉਹਨਾਂ ਦੀ ਰਹਿਨੁਮਾਈ ਥੱਲੇ ਅੱਜ ਮੋਗਾ ਜ਼ਿਲ੍ਹੇ ਦੀ ਪਹਿਲੀ ਮੀਟਿੰਗ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਦੇਖ ਰੇਖ ਹੇਠ ਅਤੇ ਭਾਈ ਸਰਬਜੀਤ ਸਿੰਘ ਜੀ ਖਾਲਸਾ ਐੱਮ ਪੀ ਫ਼ਰੀਦਕੋਟ ਦੇ ਸਹਿਯੋਗ ਨਾਲ ਗੁਰਦੁਵਾਰਾ ਬੀਬੀ ਕਾਹਨ ਕੌਰ ਵਿਖੇ ਹੋਈ। ਜਿਸ ਵਿੱਚ ਬਾਪੂ ਤਰਸੇਮ ਸਿੰਘ ਅਤੇ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਸਾਂਝੇ ਬਿਆਨ ਵਿੱਚ ਬੋਲਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਪੰਥ ਅਤੇ ਪੰਜਾਬ ਦੇ ਵਿੱਚ ਨਸ਼ਿਆਂ ਦਾ ਬੋਲਬਾਲਾ,ਲਾਅ ਐਂਡ ਆਰਡਰ ਅਤੇ ਕਈ ਤਰ੍ਹਾਂ ਦੀਆਂ ਹੋਰ ਸਮੱਸਿਆਵਾਂ ਦੇ ਕਾਰਣ ਪੰਜਾਬ ਦੇ ਲੋਕਾਂ ਦੀ ਇੱਕ ਮੰਗ ਸੀ ਕਿ ਪੰਜਾਬ ਅਤੇ ਪੰਥ ਦੀ ਪਹਿਰੇਦਾਰੀ ਕਰਨ ਵਾਲੀ ਖੇਤਰੀ ਪਾਰਟੀ ਖੜ੍ਹੀ ਕੀਤੀ ਜਾਵੇ। ਸੋ ਸੰਗਤਾਂ ਦੇ ਸਹਿਯੋਗ ਨਾਲ ਏਸ ਪਾਰਟੀ ਦਾ ਆਗਾਜ਼ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੋਂ ਗੁਰੂ ਸਾਹਿਬ ਜੀ ਦੇ ਆਸ਼ੀਰਵਾਦ ਨਾਲ ਹੋਇਆ ਹੈ। ਹੁਣ ਇਸ ਪਾਰਟੀ ਦੀ ਮੈਂਬਰਸ਼ਿਪ ਲਈ ਜੋ ਪੂਰੇ ਪੰਜਾਬ ਵਿੱਚ ਹਰ ਜ਼ਿਲ੍ਹੇ ਦੀ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਇਸਦੇ ਨਾਲ ਮੋਗਾ ਜ਼ਿਲ੍ਹੇ ਦੇ ਅਬਜ਼ਰਵਰ ਅਮਰ ਸ਼ਹੀਦ ਭਾਈ ਚੜ੍ਹਤ ਸਿੰਘ ਰਾਉਕੇ, ਜਿਨ੍ਹਾਂ ਦੇ ਸਪੁੱਤਰ ਭਾਈ ਕੁਲਵੰਤ ਸਿੰਘ ਰਾਉਕੇ ਅੱਜ ਅਸਾਮ ਦੀ ਜੇਲ੍ਹ ਵਿੱਚ ਬੰਦ ਹਨ, ਉਹਨਾਂ ਦੇ ਪਰਿਵਾਰ ਵਿਚੋਂ ਉਹਨਾਂ ਦੇ ਭਰਾਂ ਸ:ਮਹਾਂ ਸਿੰਘ ਰਾਉਕੇ ਨਿਯੁਕਤ ਕੀਤੇ ਗਏ ਹਨ ਪੰਚ ਪ੍ਰਧਾਨੀ ਨੀਤੀ ਦੇ ਅਨੁਸਾਰ ਪੰਜ ਜ਼ਿਲ੍ਹਾ ਸੇਵਾਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ । ਜਿਸ ਦੇ ਤਹਿਤ ਅੱਜ ਮੋਗਾ ਜ਼ਿਲ੍ਹੇ ਦੇ ਪੰਜ, ਗੁਰਸਿੱਖਾਂ ਦੀ ਚੋਣ ਕੀਤੀ ਗਈ। ਜਿਸ ਵਿੱਚ ਅਮਨਦੀਪ ਸਿੰਘ ਖਾਲਸਾ, ਹਰਜਿੰਦਰ ਸਿੰਘ ਅਕਾਲੀਆਂ ਵਾਲਾ ,ਸੁਬੇਦਾਰ ਬਲਵੰਤ ਸਿੰਘ ਰੋਡੇ, ਸਾਹਿਬ ਸਿੰਘ ਸਮਾਲਸਰ, ਸੁਖਦੀਪ ਸਿੰਘ ਮਾਣੂੰਕੇ ਤੇ ਇਸਦੇ ਨਾਲ ਹੀ ਮੋਗਾ ਸ਼ਹਿਰੀ ਕਾਰਜਕਾਰੀ ਨਰਿੰਦਰਪਾਲ ਸਿੰਘ ਸਿੱਧੂ ਅਤੇ ਨਿਰਮਲ ਸਿੰਘ ਅਤੇ ਸਾਰੇ ਮੋਗਾ ਜ਼ਿਲ੍ਹੇ ਦੀਆਂ ਸੰਗਤਾਂ ਨੂੰ ਅਸੀਂ ਬੇਨਤੀ ਕਰਦੇ ਹਾਂ ਕਿ ਅਕਾਲੀ ਦਲ ਵਾਰਿਸ ਪੰਜਾਬ ਦੀ ਮੈਂਬਰਸ਼ਿਪ ਦਾ ਸਹਿਯੋਗ ਕਰੋ ਅਤੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਮੈਂਬਰ ਬਣ ਕੇ ਪੰਜਾਬ ਅਤੇ ਪੰਥ ਦੀ ਵਿਗੜੀ ਸਵਾਰਨ ਲਈ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਜੋ ਉਪਰਾਲਾ ਕੀਤਾ ਜਾ ਰਿਹਾ ਹੈ ਉਹਦੇ ਲਈ ਇਸ ਪਾਰਟੀ ਦਾ ਸਹਿਯੋਗ ਕੀਤਾ ਜਾਵੇ।ਇਕੱਤਰਤਾ ਦੌਰਾਨ ਪਾਰਟੀ ਦੇ ਢਾਂਚੇ ਦੇ ਵਿਸਥਾਰ ਦਾ ਐਲਾਨ ਕੀਤਾ। ਇਸ ਮੌਕੇ ਸੀਨੀਅਰ ਲੀਡਰਸ਼ਿਪ ਗੁਰਸੇਵਕ ਸਿੰਘ ਜਵਾਰਕੇ,ਕੇਦਰੀਆ ਅਬਜ਼ਰਵਰ ਬਾਬੂ ਸਿੰਘ ਬਰਾੜ, ਭਾਈ ਕਾਬੁਲ ਸਿੰਘ, ਭਾਈ ਜਸਵਿੰਦਰ ਸਿੰਘ ਬਾਦਲ,ਭਾਈ ਦਵਿੰਦਰ ਸਿੰਘ ਹਰੀਏ ਵਾਲਾ,ਨਿਰਵੈਰ ਸਿੰਘ, ਹਰਪ੍ਰੀਤ ਸਿੰਘ ਸਮਾਧ ਭਾਈ ਹਨ |