ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਕੱਦ ਗਿੱਲ ਕਲ੍ਹਾਂ ਦੇ ਵੱਡੀ ਗਿਣਤੀ 'ਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਕੱਦ ਗਿੱਲ ਕਲ੍ਹਾਂ ਦੇ ਵੱਡੀ ਗਿਣਤੀ 'ਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਹਲਕਾ ਖਡੂਰ ਸਾਹਿਬ ਤੋਂ ਹੋਰ ਪਾਰਟੀਆ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਨੂੰ ਨੌਜਵਾਨ ਦੇ ਰਹੇ ਸਮਰਥਨ-ਬਿੱਲਾ ਸ਼ੇਰੋਂ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,23 ਜੂਨ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਕੱਦ ਗਿੱਲ ਕਲ੍ਹਾਂ ਵਿਖੇ ਸਾਬਕਾ ਸਰਪੰਚ ਹਰਪਾਲ ਸਿੰਘ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਹੋਰ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।ਇਸ ਮੌਕੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਪਤੀ ਯੂਥ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਨਵੇਂ ਸ਼ਾਮਲ ਹੋਏ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ।

ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਅਤ ਅਤੇ ਪੰਥ ਦੀਆਂ ਭਾਵਨਾਵਾਂ ਦੀ ਪ੍ਰਤੀਨਿਧਤਾ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਮੁੜ ਅਕਾਲੀ ਦਲ ਦੀਆਂ ਨੀਤੀਆਂ 'ਤੇ ਭਰੋਸਾ ਜਤਾ ਰਹੇ ਹਨ।ਉਨ੍ਹਾਂ ਸਮੂਹ ਨਵੇਂ ਸਾਥੀਆਂ ਨੂੰ ਜੀ ਆਇਆਂ ਆਖਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾਈ ਜਾਵੇਗੀ।

ਇਸ ਮੌਕੇ ਕੁਲਵੰਤ ਸਿੰਘ ਮੈਂਬਰ ਪੰਚਾਇਤ,ਗੁਰਭੇਜ ਸਿੰਘ,ਪ੍ਰਗਟ ਸਿੰਘ, ਗੁਰਜੰਟ ਸਿੰਘ, ਜਗਰੂਪ ਸਿੰਘ, ਚਰਨਜੀਤ ਸਿੰਘ, ਜਸਵੰਤ ਸਿੰਘ, ਹਰਜਿੰਦਰ ਸਿੰਘ, ਸਤਪਾਲ ਸਿੰਘ, ਸਤਨਾਮ ਸਿੰਘ, ਜਸਵੀਰ ਸਿੰਘ, ਜਸਵਿੰਦਰ ਸਿੰਘ, ਰਛਪਾਲ ਸਿੰਘ, ਰੇਸ਼ਮ ਸਿੰਘ,ਅਕਾਸ਼ ਸਿੰਘ,ਆਕਾਸ਼ ਬਿੱਲਾ,ਮਨਦੀਪ ਸਿੰਘ, ਬਲਜੀਤ ਸਿੰਘ ਲਾਲੀ, ਤਰਸੇਮ ਸਿੰਘ ਸੰਮੂ, ਸ਼ਮਸ਼ੇਰ ਸਿੰਘ ਫੌਜੀ, ਖਜਾਨ ਸਿੰਘ, ਸੁਖਚੈਨ ਸਿੰਘ, ਆਕਾਸ਼ ਸਿੰਘ ਕਾਲਾ,ਆਕਾਸ਼ਦੀਪ ਸਿੰਘ,ਸਕੱਤਰ ਸਿੰਘ ਪ੍ਰਧਾਨ ਕਿਸਾਨ ਯੂਨੀਅਨ,ਮਹਿੰਦਰ ਸਿੰਘ, ਮਨਜੀਤ ਸਿੰਘ, ਦਲਬੀਰ ਸਿੰਘ,ਅਰਸ਼ ਸਿੰਘ, ਅਨਮੋਲ ਸਿੰਘ, ਵਿਜੇ ਸਿੰਘ, ਲਵ ਸਿੰਘ, ਹਰਜੀਤ ਸਿੰਘ, ਹਰਦੇਵ ਸਿੰਘ ਸੋਨੀ, ਕ੍ਰਿਸ਼ਨ ਸਿੰਘ, ਪ੍ਰਸ਼ੋਤਮ ਸਿੰਘ, ਚੰਨਪ੍ਰੀਤ ਸਿੰਘ, ਲਖਵਿੰਦਰ ਸਿੰਘ, ਅਜੇ ਸਿੰਘ, ਜਗਦੀਸ਼ ਸਿੰਘ ਅਤੇ ਜੱਸਲ ਸਿੰਘ ਸਮੇਤ ਹੋਰ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਜਗਦੀਪ ਸਿੰਘ ਮਿੰਟੂ ਸਰਪੰਚ ਖ਼ਾਨ ਰਜ਼ਾਦਾ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ ਸਤਨਾਮ ਸਿੰਘ ਸ਼ੇਰੋ,ਹਰਪਾਲ ਸਿੰਘ,ਮਨਦੀਪ ਸਿੰਘ ਨੇ ਇਸ ਸ਼ਮੂਲੀਅਤ ਨੂੰ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵੱਧ ਰਹੀ ਲੋਕਪ੍ਰਿਯਤਾ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜਣਗੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.