Nazrana Times

ਪੰਜਾਬੀ

ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ ਦੀਵਾਲੀ ਵਾਲੇ ਦਿਨ ਹੋਵੇਗਾ: ਬਾਪੂ ਭੀਮ ਸਿੰਘ

07 Nov, 2026 04:50 PM

ਚੰਡੀਗੜ੍ਹ/ਮਾਨਸਾ, 7 ਨਵੰਬਰ (ਨਜ਼ਰਾਨਾ ਟਾਈਮਜ਼): ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ, 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ। ਉਨ੍ਹਾਂ ਦੇ ਪਿਤਾ ਬਾਪੂ ਭੀਮ ਸਿੰਘ ਨੇ ਪੀਜੀਆਈ ਚੰਡੀਗੜ੍ਹ ਵਿੱਚ ਪੋਸਟਮਾਰਟਮ ਤੋਂ ਬਾਅਦ ਦਿੱਤੇ ਬਿਆਨ ਵਿੱਚ ਦੱਸਿਆ ਕਿ ਅੰਤਿਮ ਸੰਸਕਾਰ ਦੁਪਹਿਰ 12 ਤੋਂ 1 ਵਜੇ ਦੇ ਵਿਚਕਾਰ ਹੋਵੇਗਾ।

ਸਵੇਰੇ ਪੰਜ ਵਜੇ ਮਾਨਸਾ ਲਈ ਹੋਣਗੇ ਰਵਾਨਾ

ਭੀਮ ਸਿੰਘ ਨੇ ਦੱਸਿਆ ਕਿ ਪਰਿਵਾਰ ਸਵੇਰੇ ਪੰਜ ਵਜੇ ਮ੍ਰਿਤਕ ਦੇਹ ਲੈ ਕੇ ਪੀਜੀਆਈ ਚੰਡੀਗੜ੍ਹ ਤੋਂ ਮਾਨਸਾ ਲਈ ਰਵਾਨਾ ਹੋਵੇਗਾ। ਅੰਤਿਮ ਸੰਸਕਾਰ ਤੋਂ ਪਹਿਲਾਂ ਦੇਹ ਪਰਵਿੰਦਰ ਸਿੰਘ ਝੋਟਾ ਦੇ ਘਰ ਵਿਖੇ ਦਰਸ਼ਨਾਂ ਲਈ ਰੱਖੀ ਜਾਵੇਗੀ।

ਨੌਜਵਾਨਾਂ ਨੂੰ ਨਸ਼ੇ ਨਾ ਕਰਨ ਦਾ ਪ੍ਰਣ ਲੈਣ ਦੀ ਅਪੀਲ

ਬਾਪੂ ਭੀਮ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੰਤਿਮ ਸੰਸਕਾਰ ਮੌਕੇ ਨਸ਼ੇ ਨਾ ਕਰਨ ਦਾ ਪ੍ਰਣ ਲੈਣ। ਉਨ੍ਹਾਂ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਦਾ ਹੋਕਾ ਦਿੰਦਿਆਂ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਕਿਹਾ।

ਉਨ੍ਹਾਂ ਆਪਣੇ ਬਿਆਨ ਵਿੱਚ ਪੰਜਾਬ ਵਿੱਚੋਂ ਨਸ਼ੇ ਰੂਪੀ ਕੂੜਾ ਬਾਹਰ ਕੱਢਣ ਦਾ ਸੱਦਾ ਦਿੱਤਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

Latest News