ਪੰਜਾਬ ਵਿਜੀਲੈਂਸ ਬਿਊਰੋ ਨੇ ਉੱਤਰੀ ਰੇਲਵੇ ਦੇ ਸੀਨੀ. ਸੈਕਸ਼ਨ ਇੰਜੀਨੀਅਰ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ...
- ਰਾਸ਼ਟਰੀ
- (Asia/Kolkata)
ਚੰਡੀਗੜ੍ਹ 8 ਅਕਤੂਬਰ (ਮੰਗਤ ਸਿੰਘ ਸੈਦਪੁਰ) : ਉੱਤਰੀ ਰੇਲਵੇ 'ਚ ਤਾਇਨਾਤ ਸੀਨੀ. ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਿਕਾਇਤਕਰਤਾ ਨੇ ਆਪਣੀ ਨਿੱਜੀ ਲੋੜ ਲਈ ਅਮਿਤ ਕੁਮਾਰ ਨਾਮਕ ਆਪਣੇ ਜਾਣ-ਪਛਾਣ ਵਾਲੇ ਵਿਅਕਤੀ, ਜੋ ਕਿ ਰੇਲਵੇ ਕਰਮਚਾਰੀ ਹੈ, ਨੂੰ ਕੁਝ ਪੈਸੇ ਦਿੱਤੇ ਸਨ। ਜਦੋਂ ਸ਼ਿਕਾਇਤਕਰਤਾ ਨੂੰ ਉਸਦੇ ਪੈਸੇ ਵਾਪਸ ਨਾ ਮਿਲੇ ਤਾਂ ਉਸਨੇ ਅਮਿਤ ਕੁਮਾਰ ਤੋਂ ਪੈਸੇ ਵਸੂਲਣ ਲਈ ਅਦਾਲਤ ਵਿੱਚ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ। ਜਿਸ ਸਬੰਧੀ ਫਿਰੋਜ਼ਪੁਰ ਅਦਾਲਤ ਨੇ ਰੇਲਵੇ ਵਿਭਾਗ ਨੂੰ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਅਮਿਤ ਕੁਮਾਰ ਦੀ ਤਨਖਾਹ ਦਾ ਇੱਕ-ਤਿਹਾਈ (1/3) ਹਿੱਸਾ ਕੱਟ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਨੂੰ ਅਦਾ ਕੀਤਾ ਜਾਵੇ। ਉਕਤ ਕਟੌਤੀ ਕਰਨ ਅਤੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਬਦਲੇ, ਮੁਲਜ਼ਮ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੇ ਸ਼ਿਕਾਇਤ ਕਰਤਾ 40,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਰਿਸ਼ਵਤ ਦੇਣ ਤੋਂ ਅਸਹਿਮਤ , ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਅਧਿਕਾਰੀ ਪੰਕਜ ਭਾਰਦਵਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।
Leave a Reply