Nazrana Times

ਪੰਜਾਬੀ

ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਤੇਜ਼ੀ ਨਾਲ ਬਣਾਇਆ ਜਾ ਰਿਹਾ-ਐਡਵੋਕੇਟ ਚੰਦੀ

08 Oct, 2026 05:50 PM

ਐਡਵੋਕੇਟ ਚੰਦੀ ਨੇ ਕਪੂਰਥਲਾ ਤੋ ਸਭਾਨਪੁਰ ਰੋਡ ਤੇ ਨਵੀਂ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ

ਕਪੂਰਥਲਾ 8 ਅਕਤੂਬਰ ਗੌਰਵ ਮੜੀਆ 

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਵਿਧਾਨ ਸਭਾ ਹਲਕੇ ਦੀ ਕਪੂਰਥਲਾ ਤੋ ਸਭਾਨਪੁਰ ਰੋਡ ਤੇ ਨਵੀਂ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ।ਐਡਵੋਕੇਟ ਚੰਦੀ ਨੇ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਸ਼ੁਰੂ ਕੀਤਾ ਗਿਆ ਹੈ।ਇਹ ਸੜਕ ਲੰਬੇ ਸਮੇਂ ਤੋਂ ਟੁੱਟੀ ਹੋਈ ਸੀ, ਜਿਸ ਕਾਰਨ ਪਾਣੀ ਭਰ ਜਾਂਦਾ ਸੀ,ਖਾਸ ਕਰਕੇ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਾਫ਼ੀ ਅਸੁਵਿਧਾ ਹੁੰਦੀ ਸੀ।ਉਨ੍ਹਾਂ ਕਿਹਾ ਕਿ ਨਵੀਂ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਦੇ ਪ੍ਰਵਾਹ ਵਿੱਚ ਸੁਧਾਰ ਹੋਵੇਗਾ।ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਤੇਜ਼ੀ ਨਾਲ ਬਣਾਇਆ ਜਾ ਰਿਹਾ ਹੈ।ਉਨ੍ਹਾਂ ਨੇ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਦੇ ਕੰਮ ਲਗਾਤਾਰ ਜਾਰੀ ਰਹਿਣਗੇ।ਉਨ੍ਹਾਂਨੇ ਕਿਹਾ ਕਿ ਪੰਜਾਬ ਦੀ ਤਰੱਕੀ, ਸਿੱਖਿਆ,ਭਲਾਈ ਅਤੇ ਇਸ ਦੇ ਪਾਣੀਆਂ ਦੇ ਸਰੋਤਾਂ ਦੀ ਰਾਖੀ ਉਸ ਸੰਕਲਪ ਦਾ ਕੇਂਦਰ ਬਿੰਦੂ ਹਨ ਜਿਸ ਲਈ ਸ਼ਹੀਦਾਂ ਨੇ ਲਾਮਿਸਾਲ ਕੁਰਬਾਨੀਆਂ ਦਿੱਤੀਆਂ ਸਨ।ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਜੋ ਵੀ ਕਰਨਾ ਪਵੇਗਾ,ਉਹ ਕਰੇਗੀ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਏਗੀ।ਇਸ ਮੌਕੇ ਤੇ ਮੇਅਰ ਨਰਿੰਦਰ ਸਿੰਘ ਮਣਸੂ,ਡਿਪਟੀ ਮੇਅਰ ਸਮੀਰ ਸਰਮਾ, ਅਸਵਨੀ ਕੁਮਾਰ, ਗੋਬਿੰਦ ,ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ,ਕਨਵ ਪਾਸੀ, ਰਾਜਨਬੀਰ ਸਿੰਘ ਚੰਦੀ, ਸੁਖਵਿੰਦਰ ਸਿੰਘ ਸਰਪੰਚ,ਅਮਰੀਕ ਸਿੰਘ ਮਲ੍ਹੀ,ਨਵਦੀਪ ਸੱਭਰਵਾਲ ਆਦਿ ਹਾਜ਼ਰ ਸਨ।

Posted By: Gaurav Maria

Latest News