Breaking News : ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਸੇਵਾਵਾਂ ਖ਼ਤਮ
- ਧਾਰਮਿਕ/ਰਾਜਨੀਤੀ
- 10 Feb, 2025 05:25 PM (Asia/Kolkata)
ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਜੋਂ ਸੇਵਾਵਾਂ ਖ਼ਤਮ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਿਆ ਫ਼ੈਸਲਾ
ਚੰਡੀਗੜ੍ਹ, 10ਫਰਵਰੀ , ਨਜ਼ਰਾਨਾ ਟਾਈਮਜ ਬਿਊਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਹਰਜਿੰਦਰ ਸਿੰਘ ਧਾਮੀ(Harjinder Singh Dhami) ਦੀ ਅਗਵਾਈ ਹੇਠ ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਇਹ ਵੱਡਾ ਫ਼ੈਸਲਾ ਲੈਂਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ‘ਮੁਅੱਤਲ’ ਚੱਲ ਰਹੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ।
Leave a Reply