ਗੁਰਮਤਿ ਸਿਖਲਾਈ ਕੈਂਪ ਫਤਿਹ ਚੱਕ (ਤਰਨ ਤਾਰਨ) ਦੀ ਸੰਪੂਰਨਤਾ
- ਧਾਰਮਿਕ
- 10 Jun, 2026 07:57 PM (Asia/Kolkata)
ਤਰਨ ਤਾਰਨ, ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਜੀ ਦੀ ਯੋਗ ਅਗਵਾਈ ਹੇਠ, ਹਲਕਾ ਮੈਂਬਰ ਸਰਦਾਰ ਅਲਵਿੰਦਰ ਪਾਲ ਸਿੰਘ ਪੱਖੋਕੇ, ਗੁਰਦੁਆਰਾ ਲਕੀਰ ਸਾਹਿਬ ਦੇ ਪ੍ਰਧਾਨ ਸਰਦਾਰ ਜਸਵੰਤ ਸਿੰਘ ਜੀ, ਮੈਨੇਜਰ ਬਖਸ਼ੀਸ਼ ਸਿੰਘ ਜੀ ਅਤੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਜੀ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਫਤਿਹ ਚੱਕ, ਤਰਨ ਤਾਰਨ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।

ਕੈਂਪ ਦੌਰਾਨ ਸੌ ਤੋਂ ਵੱਧ ਬੱਚਿਆਂ ਨੇ ਭਾਗ ਲਿਆ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰ ਕੇ ਇਸ ਉਪਰਾਲੇ ਨੂੰ ਸਫਲ ਬਣਾਇਆ। ਅੱਜ ਕੈਂਪ ਦੀ ਸੰਪੂਰਨਤਾ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸਰਦਾਰ ਗੁਰਿੰਦਰ ਸਿੰਘ ਮਥਰੇਵਾਲ ਜੀ ਅਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਜੀ ਨੇ ਬੱਚਿਆਂ ਨੂੰ ਸ਼ੀਲਡਾਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਬੱਚਿਆਂ ਨੂੰ ਮੁਫ਼ਤ ਧਾਰਮਿਕ ਸਾਹਿਤ ਵੀ ਭੇਟ ਕੀਤਾ ਗਿਆ।

ਇਸ ਮੌਕੇ ਸਕੱਤਰ ਜੀ ਵੱਲੋਂ ਗਿਆਨੀ ਲਖਮੀਰ ਸਿੰਘ ਕੱਕਾ ਕੰਡਿਆਲਾ (ਨਿਗਰਾਨ, ਜ਼ਿਲ੍ਹਾ ਤਰਨ ਤਾਰਨ) ਅਤੇ ਸਮੁੱਚੀ ਪ੍ਰਚਾਰ ਵਹੀਰ ਤਰਨ ਤਾਰਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਗਈ।
ਸਮਾਗਮ ਵਿੱਚ ਸ੍ਰ.ਹਰਜਿੰਦਰ ਸਿੰਘ ਪੱਟੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸ੍ਰ.ਰਣਜੀਤ ਸਿੰਘ ਰਿਕਾਰਡ ਕੀਪਰ ਪ੍ਰਚਾਰਕ ਭਾਈ ਨੌਸੇਵਰਜੀਤ ਸਿੰਘ ਪਲਾਸੌਰ, ਪ੍ਰਚਾਰਕ ਭਾਈ ਜਗਦੇਵ ਸਿੰਘ ਗੋਇੰਦਵਾਲ ਸਾਹਿਬ ਅਤੇ ਭਾਈ ਲਖਵਿੰਦਰ ਸਿੰਘ ਦਰਦੀ ਜੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Leave a Reply