Nazrana Times

ਪੰਜਾਬੀ

ਪੁਲੀਸ ਚੌਂਕੀ ਟਾਂਗਰਾ ਵਲੋਂ ਪੰਜ ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ|

20 Jun, 2026 06:36 PM

ਟਾਂਗਰਾ - ਸੁਰਜੀਤ ਸਿੰਘ ਖਾਲਸਾ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਪੁਲਿਸ ਚੌਂਕੀ ਟਾਂਗਰਾ ਦੇ ਇੰਚਾਰਜ ਏਐਸਆਈ ਨਰਿੰਦਰ ਪਾਲ ਸਿੰਘ ਅਤੇ ਏ ਅੈਸ ਆਈ ਭੁਪਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਪਿੰਡ ਯੋਧਾ ਨਗਰੀ ਦੇ ਸ਼ਮਸ਼ਾਨ ਘਾਟ ਵਿੱਚ ਬੈਠੇ ਦੋ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਦਾ ਯਤਨ ਕਰਨ ਲੱਗੇ ਜਿਨਾਂ ਨੂੰ ਕਾਬੂ ਕਰਕੇ ਤੁਰੰਤ ਉਹਨਾਂ ਦੀ ਤਲਾਸ਼ੀ ਕੀਤੀ ਅਤੇ ਉਹਨਾਂ ਦੀ ਕੈਬਰੀ ਵਿੱਚੋਂ 5 ਗ੍ਰਾਮ ਹੇਰੋਇਨ ਅਤੇ 500 ਰੁਪਏ ਨਗਦ ਬਰਾਮਦ ਹੋਏ  ਦੋਹਾਂ ਦੀ ਪਹਿਛਾਣ ਕਰਨਦੀਪ ਸਿੰਘ ਪੁੱਤਰ ਅੰਗਰੇਜ਼ ਸਿੰਘ ਰਾਪਲ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਡੇਹਰੀਵਾਲ ਵਜੋਂ ਹੋਈ ਪੁਲਿਸ ਥਾਣਾ ਤਰਸਿਕਾ ਵਿਖੇ ਮੁਕਦਮਾ ਨੰਬਰ 72 ਮਿਤੀ 19 -6 -2026 ਜੁਰਮ 2127 6185 ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ|

Posted By: GURBHEJ SINGH ANANDPURI

Latest News