ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋ ਉਤੇ ਵੱਡਾ ਐਕਸ਼ਨ
- ਅਪਰਾਧ
- 10 Feb, 2026 07:02 AM (Asia/Kolkata)
Kamal Kaur Bhabhi Murder Case: ਬਠਿੰਡਾ ਅਦਾਲਤ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋ ਉਤੇ ਵੱਡੀ ਕਾਰਵਾਈ ਕੀਤੀ ਹੈ।
ਬਠਿੰਡਾ ਅਦਾਲਤ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਭਗੌੜਾ ਐਲਾਨ ਦਿੱਤਾ ਹੈ। ਇਸ ਫੈਸਲੇ ਨਾਲ ਪੁਲਿਸ ਨੂੰ ਇੰਟਰਪੋਲ ਰਾਹੀਂ ਉਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਵਿੱਚ ਮਦਦ ਮਿਲੇਗੀ। ਪੁਲਿਸ ਮੁਤਾਬਕ ਮਹਿਰੋ ਮਾਮਲੇ ਤੋਂ ਬਾਅਦ ਦੇਸ਼ ਤੋਂ ਭੱਜ ਗਿਆ ਅਤੇ ਸੰਭਾਵਨਾ ਹੈ ਕਿ ਉਹ ਯੂਏਈ ਵਿੱਚ ਲੁਕਿਆ ਹੋਇਆ ਹੈ। ਉਸਦੇ ਕੁਝ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਪੁਲਿਸ ਅਨੁਸਾਰ ਕਤਲ ਮਾਮਲੇ ਦਾ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਪਿਛਲੇ ਸਾਲ ਜੂਨ ਮਹੀਨੇ ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਦੇਸ਼ ਛੱਡ ਕੇ ਫ਼ਰਾਰ ਹੋ ਗਿਆ ਸੀ। ਜਾਂਚ ਏਜੰਸੀਆਂ ਦਾ ਮੰਨਣਾ ਹੈ ਕਿ ਉਹ ਇਸ ਸਮੇਂ ਸੰਯੁਕਤ ਅਰਬ ਅਮੀਰਾਤ (UAE) ਵਿੱਚ ਲੁਕਿਆ ਹੋਇਆ ਹੈ। ਮਾਮਲੇ ਦੀ ਸੁਣਵਾਈ ਕਰ ਰਹੀ ਬਠਿੰਡਾ ਦੀ ਅਦਾਲਤ ਨੇ ਅੰਮ੍ਰਿਤਪਾਲ ਮਹਿਰੋਂ ਨੂੰ ਭਗੌੜਾ ਅਪਰਾਧੀ ਕਰਾਰ ਦਿੰਦਿਆਂ ਉਸਨੂੰ ਅਧਿਕਾਰਕ ਤੌਰ ’ਤੇ ਘੋਸ਼ਿਤ ਕਰ ਦਿੱਤਾ ਹੈ।
ਅਦਾਲਤ ਨੇ ਦੱਸਿਆ ਕਿ ਮਹਿਰੋਂ ਨੂੰ ਪੇਸ਼ ਹੋਣ ਲਈ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਹਰ ਵਾਰੀ ਉਹ ਅਦਾਲਤ ਸਾਹਮਣੇ ਹਾਜ਼ਰ ਨਹੀਂ ਹੋਇਆ। ਲੰਬੇ ਸਮੇਂ ਤੱਕ ਗੈਰਹਾਜ਼ਰ ਰਹਿਣ ਕਾਰਨ ਅਦਾਲਤ ਨੇ ਕਾਨੂੰਨੀ ਪ੍ਰਕਿਰਿਆ ਤਹਿਤ ਉਸਨੂੰ ਭਗੌੜਾ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ।
ਇਸ ਮਾਮਲੇ ਵਿੱਚ ਅੰਮ੍ਰਿਤਪਾਲ ਮਹਿਰੋਂ ਦੇ ਤਿੰਨ ਸਾਥੀਆਂ—ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਅਤੇ ਰਣਜੀਤ ਸਿੰਘ—ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਕਈ ਅਹੰਕਾਰਪੂਰਕ ਖੁਲਾਸੇ ਹੋਏ ਹਨ, ਜੋ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।
ਪੁਲਿਸ ਅਤੇ ਕੇਂਦਰੀ ਜਾਂਚ ਏਜੰਸੀਆਂ ਹੁਣ ਇੰਟਰਪੋਲ ਦੀ ਸਹਾਇਤਾ ਨਾਲ ਅੰਮ੍ਰਿਤਪਾਲ ਮਹਿਰੋਂ ਨੂੰ ਵਿਦੇਸ਼ ਤੋਂ ਵਾਪਸ ਲਿਆਉਣ ਲਈ ਕਾਰਵਾਈ ਕਰ ਰਹੀਆਂ ਹਨ। ਇਸ ਸਬੰਧੀ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਦੱਸੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ’ਤੇ ਪ੍ਰਸਿੱਧ ਡਿਜੀਟਲ ਕੰਟੈਂਟ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦੀ ਸਾਜ਼ਿਸ਼ ਰਚਣ ਅਤੇ ਮਾਸਟਰਮਾਈਂਡ ਹੋਣ ਦੇ ਗੰਭੀਰ ਦੋਸ਼ ਲੱਗੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਪੂਰੀ ਗੰਭੀਰਤਾ ਨਾਲ ਜਾਰੀ ਹੈ ਅਤੇ ਭਗੌੜੇ ਦੋਸ਼ੀ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
Leave a Reply