ਹਲਕਾ ਖਡੂਰ ਸਾਹਿਬ ਦੇ ਵਿਕਾਸ ਲਈ ਪਿੰਡ-ਪਿੰਡ ਚਲਾਈ ਜਾ ਰਹੀ ਸੰਪਰਕ ਮੁਹਿੰਮ :ਵਿਧਾਇਕ ਲਾਲਪੁਰਾ

ਹਲਕਾ ਖਡੂਰ ਸਾਹਿਬ ਦੇ ਵਿਕਾਸ ਲਈ ਪਿੰਡ-ਪਿੰਡ ਚਲਾਈ ਜਾ ਰਹੀ ਸੰਪਰਕ ਮੁਹਿੰਮ :ਵਿਧਾਇਕ ਲਾਲਪੁਰਾ

ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਅਤੇ ਵਿਕਾਸ ਲਈ ਵਚਨਬੱਧ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਨਿਰਦੇਸ਼ ਦਿੱਤੇ।
ਵਿਧਾਇਕ ਲਾਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਅਤੇ ਵਿਕਾਸ ਲਈ ਵਚਨਬੱਧ ਹੈ।ਹਲਕੇ ਦੇ ਹਰ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਨਾਲ ਸਬੰਧਤ ਸਮੱਸਿਆਵਾਂ ਅਤੇ ਸੁਝਾਅ ਬੇਝਿਜਕ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ,ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਵਿਕਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ,ਵਰਕਰ, ਪੰਚਾਇਤ ਨੁਮਾਇੰਦੇ ਅਤੇ ਇਲਾਕਾ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਵਿਕਾਸ ਕਾਰਜਾਂ ਪ੍ਰਤੀ ਆਪਣਾ ਭਰੋਸਾ ਜਤਾਇਆ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.