ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਚੱਕ ਰਹੀ ਹੈ ਮਿਆਰ-ਪੱਡਾ

ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਚੱਕ ਰਹੀ ਹੈ ਮਿਆਰ-ਪੱਡਾ

ਸੁਖਵੰਤ ਸਿੰਘ ਪੱਡਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚਣ ਤੇ ਕੀਤਾ ਸਵਾਗਤ 

ਕਪੂਰਥਲਾ 14 ਅਕਤੂਬਰ ਗੌਰਵ ਮੜੀਆ 

ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚਣ ਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦੇ ਵਲੋਂ ਫੁੱਲਾਂ ਦਾ ਬੁੱਕ ਦੇ ਕੇ ਸਵਾਗਤ ਕੀਤਾ ਗਿਆ।ਇਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਡਿਗਰੀਆਂ ਦੀ ਵੰਡ ਕਰਦਿਆਂ ਏਸ਼ੀਆ ਲੋਪਿਕ ਜਿੱਤ ਕੇ ਆਈ ਹਾਕੀ ਟੀਮ ਦੇ ਨੌਜਵਾਨਾਂ ਦਾ ਕੀਤਾ ਸਨਮਾਨ ਕੀਤਾ ਗਿਆ।ਇਸ ਮੌਕੇ ਤੇ ਪੱਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਸਕੂਲ ਸਿੱਖਿਆ ਵਿਭਾਗ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਅਤੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕਰ ਰਿਹਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲਾਂ ਵਿੱਚ ਇੰਟਰਐਕਟਿਵ ਪੈਨਲ ਲਗਾਏ ਜਾ ਰਹੇ ਹਨ ਅਤੇ ਅਧਿਆਪਕਾਂ ਦੇ ਤੀਜੇ ਬੈਚ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ, ਜਿਸ ਦੀ ਚੋਣ ਪ੍ਰਕਿਰਿਆ ਸਿਰਫ ਯੋਗਤਾ ਦੇ ਆਧਾਰ ਤੇ ਹੋਵੇਗੀ।ਉਨ੍ਹਾਂਨੇ ਇਹ ਵੀ ਦੱਸਿਆ ਕਿ ਲੈਕਚਰਾਰਾਂ ਦੀ ਤਰੱਕੀ,400 ਨਵੇਂ ਪ੍ਰਿੰਸੀਪਲਾਂ ਦੀ ਨਿਯੁਕਤੀ ਅਤੇ ਸਕੂਲਾਂ ਵਿੱਚ ਬੈਠਣ ਅਤੇ ਸਫਾਈ ਸਹੂਲਤਾਂ ਵਿੱਚ ਸੁਧਾਰ ਵਰਗੇ ਕਈ ਤਰਜੀਹੀ ਉਪਰਾਲੇ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ 2024 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਰਾਸ਼ਟਰੀ ਪੱਧਰ ਤੇ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਹੈ।ਪੱਡਾ ਨੇ ਇਹ ਵੀ ਦੱਸਿਆ ਕਿ ਸਰਕਾਰੀ ਸਕੂਲਾਂ ਦੇ 845 ਵਿਦਿਆਰਥੀਆਂ ਨੇ ਨੀਟ (ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ)ਅਤੇ 265 ਵਿਦਿਆਰਥੀਆਂ ਨੇ JEE(ਸਾਂਝੀ ਪ੍ਰਵੇਸ਼ ਪ੍ਰੀਖਿਆ ਮੁੱਖ)ਪਾਸ ਕੀਤੀ ਹੈ, ਜੋ ਕਿ ਸਕੂਲ ਸਿੱਖਿਆ ਵਿਭਾਗ ਦੀ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਸਾਬਤ ਕਰਦਾ ਹੈ।ਉਨ੍ਹਾਂਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਕੂਲ ਆਫ਼ ਐਮੀਨੈਂਸ,ਸਕੂਲ ਆਫ਼ ਹੈਪੀਨੈੱਸ ਅਤੇ ਸਕੂਲ ਆਫ਼ ਬ੍ਰਿਲੀਐਂਸ’ ਵਰਗੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਦੇ ਮਸ਼ਹੂਰ ਅੰਤਰਰਾਸ਼ਟਰੀ ਸੰਸਥਾਨਾਂ ਵਿੱਚ ਅਧਿਆਪਕਾਂ ਨੂੰ ਤਕਨੀਕੀ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਦੇ ਅਨੁਸਾਰ ਸਿਖਲਾਈ ਦੇ ਰਹੀ ਹੈ।ਉਨ੍ਹਾਂ ਨੇ ਸੰਵਾਦ ਵਿਦ ਟੀਚਰਸ ਪਹਿਲਕਦਮੀ ਨੂੰ ਇੱਕ ਅਜਿਹਾ ਪਲੇਟਫਾਰਮ ਦੱਸਿਆ ਜਿੱਥੇ ਅਧਿਆਪਕਾਂ ਦੀ ਗੱਲ ਗੰਭੀਰਤਾ ਨਾਲ ਸੁਣੀ ਜਾਂਦੀ ਹੈ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਸਿੱਖਿਆ ਵਿੱਚ ਸਾਂਝੇ ਸੁਧਾਰ ਲਈ ਯਤਨ ਕੀਤੇ ਜਾਂਦੇ ਹਨ।ਇਸ ਮੌਕੇ ਤੇ ਕਪੂਰਥਲਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਹਾਜਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.