ਪਿੰਡ ਧੂਲਕਾ ਵਿਖੇ ਦੁਕਾਨਦਾਰ ਨੂੰ ਫਰੋਤੀ ਨਾ ਦੇਣ ‘ਤੇ ਗੋਲੀਆਂ ਮਾਰ ਕੇ ਹੱਤਿਆ ਲੋਕਾਂ ਵਿਚ ਦਹਿਸ਼ਤ ਦਾ ਮਹੌਲ
- ਅਪਰਾਧ
- 16 Nov, 2025 08:38 PM (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਪੁਲਿਸ ਥਾਣਾ ਖਲਚੀਆਂ ਦੇ ਅਧੀਨ ਪਿੰਡ ਧੂਲਕਾ ਵਿਖੇ ਅੱਜ ਦਿਨ ਦਿਹਾੜੇ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿੱਥੇ ਇੱਕ ਦੁਕਾਨਦਾਰ ਨੂੰ ਫਰੋਤੀ ਦੇ ਪੈਸੇ ਨਾ ਦੇਣ ਦੇ ਕਾਰਨ ਅਣਪਛਾਤੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।ਜਾਣਕਾਰੀ ਅਨੁਸਾਰ, ਕੁਝ ਸਮਾਂ ਪਹਿਲਾਂ ਵੀ ਇਸੇ ਦੁਕਾਨਦਾਰ ਤੋਂ ਗੈਂਗਸਟਰਾਂ ਵੱਲੋਂ ਫਰੋਤੀ ਦੀ ਮੰਗ ਕੀਤੀ ਗਈ ਸੀ। ਉਹ ਮੰਗ ਨਾ ਮੰਨਣ ‘ਤੇ ਹਮਲਾਵਰਾਂ ਨੇ ਉਸਦੇ ਘਰ ‘ਤੇ ਵੀ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਸੀ।ਅੱਜ ਫਿਰ ਹਮਲਾਵਰ ਆਏ ਅਤੇ ਦੁਕਾਨਦਾਰ ਉੱਤੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਨਾਲ ਉਹ ਮੌਕੇ ‘ਤੇ ਉਸਦੀ ਮੌਤ ਹੋ ਗਈ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਚ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮੋਰਟਮ ਲਈ ਭੇਜਿਆ ਗਿਆ ਹੈ ਅਤੇ ਗੈਂਗਸਟਰਾਂ ਦੀ ਤਲਾਸ਼ ਲਈ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਹੈ।ਇਲਾਕੇ ਵਿੱਚ ਇਸ ਘਟਨਾ ਕਾਰਨ ਭਾਰੀ ਦਹਿਸ਼ਤ ਦਾ ਮਾਹੌਲ ਹੈ।
Leave a Reply