Nazrana Times

ਪੰਜਾਬੀ

ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਦਿਨੋਂ-ਦਿਨ ਵਧ ਰਿਹੈ ਕਾਫਲਾ :ਅਕਾਲੀ ਆਗੂ

19 Nov, 2026 05:50 PM

ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਜਿੱਤ ਲਈ ਪੂਰੀ ਤਰ੍ਹਾਂ ਲਾਮਬੰਦ ਹਨ ਵਰਕਰ : ਆਗੂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,19 ਨਵੰਬਰ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਹਲਕੇ ਅੰਦਰ ਪਾਰਟੀ ਦਾ ਆਧਾਰ ਦਿਨੋਂ-ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ ਅਤੇ ਪਾਰਟੀ ਦਾ ਕਾਫਲਾ ਲਗਾਤਾਰ ਵੱਡਾ ਹੋ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਚੋਹਲਾ ਸਾਹਿਬ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ ਅਤੇ ਯੂਥ ਆਗੂ ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦਗਿੱਲ ਨੇ ਕੀਤਾ।

ਉਨ੍ਹਾਂ ਕਿਹਾ ਕਿ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਸੁਚੱਜੀ ਅਗਵਾਈ,ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਰਾਬਤੇ ਸਦਕਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ।ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ,ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ।ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਪੰਜਾਬ ਦੇ ਹਿੱਤਾਂ ਲਈ ਕੀਤੇ ਗਏ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਮੁੜ ਅਕਾਲੀ ਦਲ ਨਾਲ ਜੁੜ ਰਹੇ ਹਨ।

ਅਕਾਲੀ ਆਗੂਆਂ ਨੇ ਵਿਸ਼ਵਾਸ ਜ਼ਾਹਿਰ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਤੋਂ ਸ਼ਾਨਦਾਰ ਜਿੱਤ ਦਰਜ ਕਰੇਗਾ।ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪੂਰੀ ਤਨਦੇਹੀ ਅਤੇ ਇਕਜੁੱਟਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਦੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਈ ਜਾਵੇਗੀ।

Latest News