ਦੇਸ਼ ਭਗਤ ਸੁੱਚਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਬਣਿਆ ਯਾਦਗਾਰੀ

ਦੇਸ਼ ਭਗਤ ਸੁੱਚਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਬਣਿਆ ਯਾਦਗਾਰੀ

ਸਕੂਲ ਦੇ ਦੋ ਵਿਦਿਆਰਥੀਆਂ ਦੀ ਜਵਾਹਰ ਨਵੋਦਿਆ ਵਿਦਿਆਲਾ ਵਿੱਚ ਹੋਈ ਚੋਣ 'ਤੇ ਕੀਤਾ ਸਨਮਾਨਿਤ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਤਰਨਤਾਰਨ,2 ਮਾਰਚ 2025

ਦੇਸ਼ ਭਗਤ ਸੁੱਚਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ (ਮੁੰਡੇ) ਚੋਹਲਾ ਸਾਹਿਬ ਵਿਖੇ ਗ੍ਰੈਜੂਏਸ਼ਨ ਸੈਰੇਮਨੀ, ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਅਧਿਆਪਕ ਮਾਪੇ ਮਿਲਣੀ ਸ਼ਾਨਦਾਰ ਢੰਗ ਨਾਲ ਕਰਵਾਈ ਗਈ।ਇਸ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਤੋਂ ਇਲਾਵਾ ਸਮੂਹ ਐਸਐਮਸੀ ਮੈਂਬਰ ਸਹਿਬਾਨ, ਪਿੰਡ ਦੇ ਸਰਪੰਚ ਅਤੇ ਹੋਰ ਪਤਵੰਤੇ ਸੱਜਣਾਂ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ। ਅਧਿਆਪਕ ਸਹਿਬਾਨ ਨੇ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੇ ਰੰਗ ਬਿਰੰਗੇ ਪੋਸਟਰ ਬਣਾਉਣ ਦੇ ਨਾਲ ਨਾਲ ਉਹਨਾਂ ਦੇ ਕਮਰਿਆਂ ਨੂੰ ਸਜਾਇਆ ਗਿਆ। ਸਕੂਲ ਵਿੱਚ ਸਰੀਰਿਕ ਵਿਕਾਸ, ਬੌਧਿਕ ਵਿਕਾਸ, ਰਚਨਾਤਮਕ ਵਿਕਾਸ, ਗਣਿਤ ਵਿਕਾਸ, ਭਾਸ਼ਾਈ ਵਿਕਾਸ ਅਤੇ ਦਾਖ਼ਲਾ ਸਟਾਲ ਦੇ ਵੱਖ-ਵੱਖ ਸਟਾਲ ਲਗਾਏ ਗਏ।ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਬੱਚਿਆਂ ਅਤੇ ਮਾਪਿਆਂ ਨਾਲ ਵੱਖ-ਵੱਖ ਗਤੀਵਿਧੀਆਂ ਕੀਤੀਆ ਗਈਆਂ। ਸਕੂਲ ਵਿੱਚ ਬਣੇ ਸੈਲਫੀ ਪੁਆਇੰਟ 'ਤੇ ਵਿਦਿਆਰਥੀਆਂ ਦੀਆਂ ਯਾਦਗਾਰੀ ਤਸਵੀਰਾਂ ਕੀਤੀਆਂ। 

ਇਸ ਗ੍ਰੈਜੂਏਸ਼ਨ ਸੈਰੇਮਨੀ ਅਤੇ ਇਨਾਮ ਵੰਡ ਸਮਾਰੋਹ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਅਤੇ ਮਾਤਾ-ਪਿਤਾ ਵਿੱਚ ਇੱਕ ਨਵਾਂ ਉਤਸ਼ਾਹ ਦੇਖਣ ਨੂੰ ਮਿਲਿਆ। ਸਕੂਲ ਮੁਖੀ ਸੀਐੱਚਟੀ ਸੁਖਵਿੰਦਰ ਸਿੰਘ ਧਾਮੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਮੂਹ ਇਕੱਠ ਨੂੰ ਦੱਸਿਆ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਸਾਡੇ ਸਕੂਲ ਦੇ ਦੋ ਬੱਚੇ ਸੁਖਮਨ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਜਵਾਹਰ ਨਵੋਦਿਆ ਵਿਦਿਆਲਾ ਵਿੱਚ ਚੁਣੇ ਗਏ ਹਨ ਜੋ ਕਿ ਬਹੁਤ ਮਾਣ ਵਾਲੀ ਗੱਲ ਹੈ।ਇਸ ਮੌਕੇ ਦੋਹਾਂ ਬੱਚਿਆਂ ਨੂੰ ਵਿਸ਼ੇਸ਼ ਸਨਮਾਨਿਤ ਕਰਨ ਉਪਰੰਤ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਦੇ ਵਿੱਚ ਪਹਿਲੇ,ਦੂਜੇ ਅਤੇ ਤੀਜੇ ਨੰਬਰ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਦਾ ਸਾਰਾ ਸਟਾਫ਼ ਜਗਜੀਤ ਕੌਰ,ਨਵਜੋਤ ਕੌਰ, ਕੁਲਦੀਪ ਸਿੰਘ,ਪੂਜਾ ਰਾਣੀ,ਜਸਵੀਰ ਕੌਰ,ਸੁਖਰਾਜ ਕੌਰ ਮਿਡ-ਡੇ-ਮੀਲ ਕੁੱਕ ਅਤੇ ਆਂਗਨਵਾੜੀ ਵਰਕਰ ਵੀ ਹਾਜ਼ਿਰ ਸੀ।ਸਾਰਿਆਂ ਨੇ ਪ੍ਰੀ ਪ੍ਰਾਇਮਰੀ ਦੇ ਅਧਿਆਪਕ ਅਤੇ ਬਾਕੀ ਸਟਾਫ਼ ਨੂੰ ਵਧਾਈ ਦਿੱਤੀ।