Nazrana Times

ਪੰਜਾਬੀ

ਪਿੰਡ ਮੋਹਨਪੁਰ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੋਏ ਰਮਨਦੀਪ ਕੌਰ ਸ਼ੇਰੋਂ

21 Aug, 2026 10:01 PM

ਪਿੰਡ-ਪਿੰਡ ਵਰਕਰ ਮਿਲਣੀ ਤੇ ਸੰਗਤ ਦਰਸ਼ਨ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ : ਰਮਨਦੀਪ ਕੌਰ,ਬਿੱਲਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,21 ਅਗਸਤ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ-ਪਿੰਡ ਵਰਕਰ ਮਿਲਣੀ ਅਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਲੜੀ ਤਹਿਤ ਸ਼ੁੱਕਰਵਾਰ ਨੂੰ ਪਿੰਡ ਮੋਹਨਪੁਰ ਵਿਖੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਵੱਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੰਗਤ ਦੀਆਂ ਗੱਲਾਂ ਸੁਣੀਆਂ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਯੂਥ ਅਕਾਲੀ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੀ ਮੌਜੂਦ ਸਨ।ਉਨ੍ਹਾਂ ਨੇ ਅਕਾਲੀ ਵਰਕਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਸਰਗਰਮ ਰਹਿਣ ਦਾ ਸੱਦਾ ਦਿੱਤਾ।

ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸੰਗਤ ਦਰਸ਼ਨ ਸਿਰਫ਼ ਇੱਕ ਪ੍ਰੋਗਰਾਮ ਨਹੀਂ,ਸਗੋਂ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ,ਉਨ੍ਹਾਂ ਨਾਲ ਖੜ੍ਹਨ ਅਤੇ ਸੇਵਾ ਦਾ ਭਰੋਸਾ ਨਿਭਾਉਣ ਦੀ ਉਹ ਪਰੰਪਰਾ ਹੈ,ਜਿਸ ਨੂੰ ਸਵਰਗਵਾਸੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਸਿਆਸਤ ਵਿੱਚ ਮਜ਼ਬੂਤ ਕੀਤਾ ਸੀ।

ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਅਤੇ ਉਨ੍ਹਾਂ ਦੇ ਦਰ ’ਤੇ ਪਹੁੰਚ ਕੇ ਮੁਸ਼ਕਲਾਂ ਸੁਣਨਾ ਹੀ ਅਸਲ ਲੋਕ ਸੇਵਾ ਦੀ ਪਛਾਣ ਹੈ। ਇਸੇ ਸੋਚ ਤਹਿਤ ਹਲਕਾ ਸ੍ਰੀ ਖਡੂਰ ਸਾਹਿਬ ਵਿੱਚ ਪਿੰਡ-ਪਿੰਡ ਵਰਕਰ ਮਿਲਣੀ ਅਤੇ ਸੰਗਤ ਦਰਸ਼ਨ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ,ਤਾਂ ਜੋ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸਰਕਲ ਪ੍ਰਧਾਨ ਦਿਲਬਾਗ਼ ਸਿੰਘ ਕਾਹਲਵਾਂ,ਸਰਬਜੀਤ ਸਿੰਘ,ਸੁਖਵਿੰਦਰ ਸਿੰਘ, ਬਿਕਰਮ ਸਿੰਘ,ਨਿਰਮਲ ਸਿੰਘ,ਜਗੀਰ ਸਿੰਘ,ਜਗਜੀਤ ਸਿੰਘ,  ਸੁਖਵਿੰਦਰ ਸਿੰਘ,ਵੱਸਣ ਸਿੰਘ,ਸਤਪਾਲ ਸਿੰਘ, ਪਲਵਿੰਦਰ ਸਿੰਘ,ਬਲਵਿੰਦਰ ਕੌਰ,ਨਿੰਦਰ ਕੌਰ ਸਮੇਤ ਹੋਰ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

Posted By: GURBHEJ SINGH ANANDPURI

Latest News