ਸ਼੍ਰੋਮਣੀ ਅਕਾਲੀ ਦਲ ਹੀ ਕਿਸਾਨਾਂ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ: ਹਰਪਾਲ ਸਿੰਘ ਗਿੱਲ
- ਰਾਜਨੀਤੀ
- 24 Jul, 2026 02:05 PM (Asia/Kolkata)
ਬੀਬਾ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਅਕਾਲੀ ਦਲ ਹੋ ਰਿਹਾ ਮਜ਼ਬੂਤ-ਗਿੱਲ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,24 ਜੁਲਾਈ
ਸ਼੍ਰੋਮਣੀ ਅਕਾਲੀ ਦਲ ਹੀ ਉਹ ਸਿਆਸੀ ਪਾਰਟੀ ਹੈ ਜੋ ਹਮੇਸ਼ਾ ਕਿਸਾਨਾਂ,ਮਜ਼ਦੂਰਾਂ,ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬਣੀ ਹੈ।ਇਹ ਪ੍ਰਗਟਾਵਾ ਸੀਨੀਅਰ ਯੂਥ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਹਰਪਾਲ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਸੱਦੇ 'ਤੇ ਮੰਡ ਖੇਤਰ ਦਾ ਕੀਤਾ ਗਿਆ ਦੌਰਾ ਇਲਾਕੇ ਦੇ ਕਿਸਾਨਾਂ ਲਈ ਉਮੀਦ ਦੀ ਨਵੀਂ ਕਿਰਨ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਬਾ ਰਮਨਦੀਪ ਕੌਰ ਅਤੇ ਬਿੱਲਾ ਸ਼ੇਰੋਂ ਵੱਲੋਂ ਲੰਬੇ ਸਮੇਂ ਤੋਂ ਮੰਡ ਖੇਤਰ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਹਾਈਕਮਾਂਡ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ,ਜਿਸ ਦੇ ਸਿੱਟੇ ਵਜੋਂ ਸੁਖਬੀਰ ਸਿੰਘ ਬਾਦਲ ਨੇ ਖੁਦ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ।
ਹਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਦਰਿਆ ਬਿਆਸ ਦੇ ਪਾਣੀ ਦਾ ਪੱਧਰ ਵਧਣ ਕਾਰਨ ਹਰ ਸਾਲ ਮੰਡ ਖੇਤਰ ਦੀਆਂ ਹਜ਼ਾਰਾਂ ਏਕੜ ਫਸਲਾਂ ਹੜ੍ਹਾਂ ਦੀ ਭੇਟ ਚੜ੍ਹ ਜਾਂਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਪਹਿਲ ਦੇ ਆਧਾਰ 'ਤੇ ਦਰਿਆ ਬਿਆਸ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਹਰ ਸਾਲ ਹੋਣ ਵਾਲੇ ਹੜ੍ਹਾਂ ਤੋਂ ਕਿਸਾਨਾਂ ਦੀਆਂ ਫਸਲਾਂ ਅਤੇ ਜਾਇਦਾਦ ਦੀ ਰੱਖਿਆ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ।ਦੋਵੇਂ ਆਗੂ ਲਗਾਤਾਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਲਈ ਯਤਨਸ਼ੀਲ ਹਨ। ਇਸੇ ਕਾਰਨ ਹੋਰਨਾਂ ਸਿਆਸੀ ਪਾਰਟੀਆਂ ਤੋਂ ਨਿਰਾਸ਼ ਲੋਕ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਦਾ ਜਨਾਧਾਰ ਲਗਾਤਾਰ ਵਧ ਰਿਹਾ ਹੈ।
ਹਰਪਾਲ ਸਿੰਘ ਗਿੱਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ ਅਤੇ ਹਲਕਾ ਖਡੂਰ ਸਾਹਿਬ ਤੋਂ ਵੀ ਪਾਰਟੀ ਵੱਡੇ ਫਰਕ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਮਜ਼ਬੂਤ ਲੀਡਰਸ਼ਿਪ ਅਤੇ ਮਿਹਨਤ ਸਦਕਾ ਹਲਕੇ ਵਿੱਚ ਅਕਾਲੀ ਦਲ ਨੂੰ ਲਗਾਤਾਰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ।
ਇਸ ਮੌਕੇ ਪ੍ਰਗਟ ਸਿੰਘ ਮੈਂਬਰ ਪੰਚਾਇਤ, ਚਰਨਜੀਤ ਸਿੰਘ ਮੈਂਬਰ ਪੰਚਾਇਤ,ਯੂਥ ਆਗੂ ਗੁਰਜੰਟ ਸਿੰਘ,ਪ੍ਰਭ ਚੋਹਲਾ ਸਾਹਿਬ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਵੀ ਹਾਜ਼ਰ ਸਨ।
Leave a Reply