Nazrana Times

ਪੰਜਾਬੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ : ਰਣਜੀਤ ਸਿੰਘ ਦਿਓਲ ਖੋਜੇਵਾਲ

12 Sep, 2026 10:56 AM

ਕਪੂਰਥਲਾ 12 ਸਿਤੰਬਰ ਗੌਰਵ ਮੜੀਆ 

ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ. ਰਣਜੀਤ ਸਿੰਘ ਦਿਓਲ ਖੋਜੇਵਾਲ ਨੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਭੇਟ ਕੀਤੀਆਂ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਰੂਹਾਨੀਅਤ, ਸੱਚ, ਸੇਵਾ, ਸਮਾਨਤਾ ਅਤੇ ਭਾਈਚਾਰੇ ਦਾ ਮਹਾਨ ਸਰੋਤ ਹਨ। ਪਾਵਨ ਗੁਰਬਾਣੀ ਮਨੁੱਖ ਨੂੰ ਅਗਿਆਨਤਾ, ਅੰਧਵਿਸ਼ਵਾਸ, ਭੇਖ ਅਤੇ ਪਾਖੰਡ ਦੇ ਹਨੇਰੇ ਤੋਂ ਬਾਹਰ ਕੱਢ ਕੇ ਸੱਚ ਅਤੇ ਸਦਾਚਾਰ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ।
ਸ. ਦਿਓਲ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ਮੌਕੇ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਅਤੇ ਮਾਨਵਤਾ ਦੀ ਭਲਾਈ ਲਈ ਕੰਮ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀ ਪਾਵਨ ਬਾਣੀ ਦੇ ਸੰਦੇਸ਼ ਅਨੁਸਾਰ ਆਪਸੀ ਪਿਆਰ, ਸਦਭਾਵਨਾ, ਨਿਮਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਉਨ੍ਹਾਂ ਇਸ ਪਾਵਨ ਅਵਸਰ ’ਤੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਕੋਟਿ-ਕੋਟਿ ਪ੍ਰਣਾਮ ਕਰਦਿਆਂ ਸਮੁੱਚੀ ਸੰਗਤ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।

Posted By: Gaurav Maria

Latest News