ਸ਼ਹੀਦ ਭਾਈ ਮਨੀ ਸਿੰਘ ਜੀ ਅਤੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
- ਗੁਰਬਾਣੀ-ਇਤਿਹਾਸ
- 20 Jul, 2025 07:50 PM (Asia/Kolkata)
ਬਾਰਸੀਲੋਨਾ 20 ਜੁਲਾਈ ,ਅਮਨਦੀਪ ਸਿੰਘ ਖ਼ਾਲਸਾ
ਸਪੇਨ ਦੇ ਸ਼ਹਿਰ ਬਾਰਸੀਲੋਨਾ ਦੇ ਬਾਦਾਲੋਨਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਗੁਰਸੰਗਤ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ । ਮਿਤੀ 18 ਜੁਲਾਈ ਨੂੰ ਸ. ਗੁਰਪਾਲ ਸਿੰਘ ਦੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਭੋਗ ਅੱਜ 20 ਜੁਲਾਈ ਨੂੰ ਸਵੇਰੇ 10:00 ਵਜੇ ਪਾਏ ਗਏ ।ਉਪਰੰਤ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਫਿਰ ਭਾਈ ਅਮਨਦੀਪ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ “ਸਾਵਣ ਸਰਸੀ ਕਾਮਣੀ “ ਵਿਸ਼ੇ ਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ । ਉਪਰੰਤ ਇਟਲੀ ਤੋਂ ਉਚੇਚੇ ਤੌਰ ਤੇ ਪਹੁੰਚੇ ਪ੍ਰਸਿੱਧ ਵਿਦਵਾਨ ਗਿਆਨੀ ਦਿਲਬਾਗ ਸਿੰਘ ਗੁਰਦਾਸਪੁਰ ਵਾਲਿਆਂ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਅਤੇ ਸਾਬਤ ਸੂਰਤ ਹੋ ਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਕੀਤੀ । ਇਸ ਮੌਕੇ ਸ.ਕਸ਼ਮੀਰ ਸਿੰਘ, ਸ.ਨਰਿੰਦਰ ਸਿੰਘ, ਸ.ਪਲਵਿੰਦਰ ਸਿੰਘ ਪ੍ਰਿੰਸ, ਭਾਈ ਜੁਗਰਾਜ ਸਿੰਘ, ਬਲਦੇਵ ਸਿੰਘ,ਗੁਰਪ੍ਰੀਤ ਸਿੰਘ ਵਰਪਾਲ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ ਪਟਿਆਲਾ, ਪ੍ਰਭਜੋਤ ਸਿੰਘ,ਸੁਖਦੀਪ ਸਿੰਘ, ਹਰਪ੍ਰੀਤ ਸਿੰਘ ਸਮੇਤ ਨੌਜਵਾਨ ਸਭਾ ਬਾਰਸੀਲੋਨਾ ਦੇ ਸਮੂਹ ਸੇਵਾਦਾਰ ਅਤੇ ਬਿਅੰਤ ਸੰਗਤਾਂ ਨੇ ਹਾਜ਼ਰੀ ਲਵਾਈ । ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ
Leave a Reply