Nazrana Times

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਚ ਵਿਸਤਾਰ,ਹਲਕਾ ਇੰਚਾਰਜ ਐਚ ਐਸ ਵਾਲੀਆ ਨੇ ਕੀਤੀਆਂ ਨਵੀਆਂ ਨਿਯੁਕਤੀਆਂ

23 Sep, 2026 12:18 PM

ਕਪੂਰਥਲਾ 23 ਸਿਤੰਬਰ ਗੌਰਵ ਮੜੀਆ 

ਸ਼੍ਰੋਮਣੀ ਅਕਾਲੀ ਦਲ ਮੰਗਲਵਾਰ ਨੂੰ ਹਲਕਾ ਕਪੂਰਥਲਾ ਵਿੱਚ ਵੱਡੇ ਪੱਧਰ ਤੇ ਜਥੇਬੰਦਕ ਢਾਂਚੇ ਚ ਵਿਸਤਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਾਈਆਂ ਹਨ।ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਹਲਕਾਇੰਚਾਰਜ ਐਚ ਐਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਹੋਈ ਮੀਟਿੰਗ ਵਿੱਚ ਮੀਟਿੰਗ ਦੌਰਾਨ ਦਿੱਤੀ ਗਈ।ਆਗੂਆਂ ਨੇ ਦੱਸਿਆ ਕਿ ਸੀਨੀਅਰ ਪਾਰਟੀ ਆਗੂਆਂ ਅਮਰਜੀਤ ਸਿੰਘ ਥਿੰਦ ਨੂੰ ਸ਼ਹਿਰੀ ਕਪੂਰਥਲਾ ਸੀਨੀਅਰ ਮੀਤ ਪ੍ਰਧਾਨ,ਡਾ.ਹਰਮਨਦੀਪ ਸਿੰਘ ਨੂੰ ਸ਼ਹਿਰੀ ਸੈਕਟਰੀ ਤੇ ਇੰਦਰਪਾਲ ਸਿੰਘ ਭਾਟੀਆ ਨੂੰ ਜਰਨਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਤੇ ਐਚ ਐਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਦੋਵਾਂ ਆਗੂਆਂ ਨੇ ਪਾਰਟੀ ਪ੍ਰਤੀ ਜੋਂ ਸੇਵਾ ਨਿਭਾਅ ਯੋਗਦਾਨ ਪਾਇਆ ਹੈ ਉਹ ਸ਼ਲਾਂਘਾਯੋਗ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਨ੍ਹਾਂ ਆਗੂਆਂ ਦੀਆਂ ਵਿਸ਼ੇਸ਼ ਸੇਵਾਵਾਂ ਦੇ ਸਨਮਾਨ ਵਜੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਭਰੋਸਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿਚ ਹੋਰ ਮਜ਼ਬੂਤ ਬਣਾਉਣ ਅਤੇ ਪੰਥਕ ਮਸਲਿਆਂ ਨੂੰ ਦ੍ਰਿੜਤਾ ਨਾਲ ਉਠਾਉਣ ਵਿੱਚ ਯੋਗਦਾਨ ਪਾਉਣਗੇ।ਇਸ ਮੌਕੇ ਤੇ ਅਮਰਜੀਤ ਸਿੰਘ ਥਿੰਦ.ਡਾ.ਹਰਮਨਦੀਪ ਸਿੰਘ ਤੇ ਇੰਦਰਪਾਲ ਸਿੰਘ ਭਾਟੀਆ ਨੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਐਚ ਐਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਸਮੇਤ ਪੂਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ਼ਹਿਰੀ ਚ ਪਿਛਲੇ ਕਾਫੀ ਲੰਮੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੇਵਾਵਾਂ ਨਿਭਾਉਂਦਿਆਂ ਹੋਇਆਂ ਜ਼ਿਲ੍ਹਾ ਸ਼ਹਿਰੀ ਦੇ ਆਗੂਆਂ ਤੇ ਵਰਕਰਾਂ ਵਲੋਂ ਬਹੁਤ ਪਿਆਰ ਸਤਿਕਾਰ ਤੇ ਸਹਿਯੋਗ ਮਿਲਿਆ ਹੈ।ਉਨ੍ਹਾਂ ਕਿਹਾ ਕਿ ਹੁਣ ਵੀ ਆਪ ਸਭ ਦੇ ਸਹਿਯੋਗ ਸਦਕਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੇਵਾਵਾਂ ਨਿਭਾਈਆਂ ਜਾਣਗੀਆਂ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਇਸ ਮੌਕੇ ਐਚਐਸ ਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸੂਬੇ ਵਿਚ ਅਕਾਲੀ ਦਲ ਦੀ ਚੜ੍ਹਤ ਦਿਨੋਂ-ਦਿਨ ਵਧ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰੱਖਿਆ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਸੂਬੇ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਉਠਾਇਆ ਹੈ।ਉਨ੍ਹਾਂਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਨੂੰ ਮਜ਼ਬੂਤ ਅਤੇ ਦੂਰ ਅੰਦੇਸ਼ ਅਗਵਾਈ ਦੀ ਲੋੜ ਹੈ,ਜੋ ਸੂਬੇ ਦੇ ਕਿਸਾਨਾਂ, ਨੌਜਵਾਨਾਂ ਤੇ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਕਰ ਸਕੇ।ਇਸ ਮੌਕੇ ਦੇ ਉੱਤੇ ਸ਼ਹਿਰੀ ਪ੍ਰਧਾਨ ਅਜੇ ਬਬਲਾ,ਦਿਹਾਤੀ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਥਿੰਦ ,ਜ਼ਿਲ੍ਹਾ ਪ੍ਰੈਸ ਸਕੱਤਰ ਸੁਖਜਿੰਦਰ ਸਿੰਘ ਸੇਖੋ, ਜਥੇਦਾਰ ਸਤਵਿੰਦਰ ਸਿੰਘ ਔਜਲਾ ਅਤੇ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼ਾਮਿਲ ਹੋਏ।

Posted By: Gaurav Maria

Latest News