ਸਿੱਕੀ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਵਿੱਚ ਕਾਂਗਰਸ ਹੋਈ ਹੋਰ ਮਜ਼ਬੂਤ
ਪਿੰਡ ਮੋਹਨਪੁਰ ਦੇ ਦਰਜਨਾਂ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,5 ਜੂਨ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਮੋਹਨਪੁਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਦੇ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਹ ਸ਼ਮੂਲੀਅਤ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਮੌਜੂਦਗੀ ਵਿੱਚ ਹੋਈ।
ਇਸ ਮੌਕੇ ਸੀਨੀਅਰ ਆਗੂ ਜਸਵਿੰਦਰ ਸਿੰਘ,ਸਾਬਕਾ ਸਰਪੰਚ ਹਰਜਿੰਦਰ ਸਿੰਘ,ਸਾਬਕਾ ਫੌਜੀ ਮੁਖਤਾਰ ਸਿੰਘ, ਸਾਬਕਾ ਫੌਜੀ ਸੁਖਵੰਤ ਸਿੰਘ ਅਤੇ ਸਾਬਕਾ ਫੌਜੀ ਦਵਿੰਦਰ ਸਿੰਘ ਦੇ ਯਤਨਾਂ ਸਦਕਾ ਸੈਂਕੜੇ ਪਰਿਵਾਰ ਕਾਂਗਰਸ ਪਾਰਟੀ ਨਾਲ ਜੁੜੇ।
ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਨਾਲ ਉਭਰੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰੱਖਿਆ ਕਰ ਸਕੇ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਸਕੇ।ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਵਿਕਾਸਮੁਖੀ ਸੋਚ ਅਤੇ ਪੰਜਾਬ ਦੀ ਤਰੱਕੀ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਪਾਰਟੀ ਆਗੂਆਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਲਈ ਮਿਲਜੁਲ ਕੇ ਕੰਮ ਕੀਤਾ ਜਾਵੇਗਾ।
ਇਸ ਮੌਕੇ ਬਲਵਿੰਦਰ ਸਿੰਘ,ਦਿਲਬਾਗ ਸਿੰਘ,ਰਛਪਾਲ ਸਿੰਘ, ਬਲਵੰਤ ਸਿੰਘ,ਸੁਰਿੰਦਰ ਸਿੰਘ,ਸੁਖਚੈਨ ਸਿੰਘ,ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜਸਬੀਰ ਸਿੰਘ, ਸਰਦੂਲ ਸਿੰਘ, ਰਣਜੀਤ ਸਿੰਘ ਫੌਜੀ, ਰਵੀ ਸਿੰਘ, ਗੁਰਦੀਪ ਸਿੰਘ, ਪ੍ਰਗਟ ਸਿੰਘ, ਕੁਲਦੀਪ ਸਿੰਘ, ਰਾਜਵਿੰਦਰ ਸਿੰਘ,ਮਲਕੀਤ ਸਿੰਘ,ਅਮਰਜੀਤ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ,ਗੁਰਪ੍ਰੀਤ ਸਿੰਘ, ਲਖਵਿੰਦਰ ਕੌਰ,ਸੁਖਵਿੰਦਰ ਕੌਰ,ਮਨਜੀਤ ਕੌਰ, ਕੰਵਲਜੀਤ ਕੌਰ,ਰਣਜੀਤ ਕੌਰ, ਰਣਧੀਰ ਕੌਰ, ਊਸ਼ਾ ਰਾਣੀ,ਗੁਰਮੀਤ ਕੌਰ,ਸਰਬਜੀਤ ਕੌਰ,ਮੁਹਿੰਦਰ ਕੌਰ, ਸ਼ਰਨਜੀਤ ਕੌਰ, ਸਤਨਾਮ ਕੌਰ, ਰਾਜਵਿੰਦਰ ਕੌਰ,ਧਰਮ ਕੌਰ ਅਤੇ ਹਰਭਜਨ ਕੌਰ ਸਮੇਤ ਹੋਰ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।
Posted By: GURBHEJ SINGH ANANDPURI