ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਕਰਵਾਏ ਅੰਤਰ ਸਕੂਲ ਮੁਕਾਬਲੇ
- ਸਿੱਖਿਆ/ਵਿਗਿਆਨ
- 04 Dec,2025
ਓਵਰਆਲ ਚੈਂਪੀਅਨ ਟਰਾਫੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਨੇ ਕੀਤੀ ਹਾਸਲ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,4 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ 23 ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਸਾਬਕਾ ਜਨਰਲ ਸਕੱਤਰ ਅਤੇ ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਤੇ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ।ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਿਲ ਹੋਏ।ਜਿਨਾਂ ਵਿੱਚ ਡਾ.ਗੁਰਪ੍ਰੀਤ ਸਿੰਘ, ਡਾ.ਕਮਲਜੀਤ ਸਿੰਘ,ਡਾ.
ਗੁਰਇਕਬਾਲ ਸਿੰਘ,ਡਾ.ਗੁਰਜੰਟ ਸਿੰਘ,ਰਸ਼ਪਾਲ ਸਿੰਘ,ਮੈਡਮ ਮਨਿੰਦਰ ਕੌਰ,ਮੈਡਮ ਪ੍ਰੀਤ ਮੋਹਨ,ਗੁਰਜੀਤ ਸਿੰਘ, ਡਾ.ਕੁਲਵਿੰਦਰ ਸਿੰਘ,ਸ.ਪ੍ਰਭਜੀਤ ਸਿੰਘ,ਨਿਰਭੈ ਸਿੰਘ,ਮੈਡਮ ਪਵਨਦੀਪ ਕੌਰ,ਭਗਵੰਤ ਸਿੰਘ ਨੇ ਸ਼ਿਰਕਤ ਕਰਕੇ ਕਾਲਜ ਦਾ ਮਾਣ ਵਧਾਇਆ।ਇਹਨਾਂ ਮੁਕਾਬਲਿਆਂ ਵਿੱਚ ਓਵਰਆਲ ਚੈਂਪੀਅਨ ਟਰਾਫੀ ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ,ਫਸਟ ਰਨਰ ਅੱਪ ਟਰੋਫੀ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ,ਸੈਕਿੰਡ ਰਨਰ ਅੱਪ ਟਰੋਫੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਨੇ ਹਾਸਿਲ ਕੀਤੀ। ਇਸ ਪ੍ਰੋਗਰਾਮ ਵਿੱਚ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਜਥੇਦਾਰ ਖੁਸ਼ਵਰਸ਼ ਸਿੰਘ ਪੰਨੂ ਅਤੇ ਆਏ ਹੋਏ ਹੋਰ ਮੁੱਖ ਮਹਿਮਾਨਾ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਆਸ਼ੀਰਵਾਦ ਦਿੱਤਾ।ਅੰਤ ਵਿੱਚ ਪ੍ਰੋਫੈਸਰ ਹਿੰਮਤ ਸਿੰਘ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਏ ਹੋਏ ਵੱਖ-ਵੱਖ ਸਕੂਲਾਂ ਤੋਂ ਪ੍ਰਿੰਸੀਪਲ ਸਾਹਿਬਾਨ,
ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਅਤੇ ਪੁਜੀਸ਼ਨਾਂ ਹਾਸਿਲ ਕਰਨ 'ਤੇ ਵਧਾਈ ਦਿੱਤੀ ਅਤੇ ਨਾਲ ਹੀ ਸਮੁੱਚੇ ਰੂਪ ਵਿੱਚ ਸਭ ਦਾ ਧੰਨਵਾਦ ਕੀਤਾ।ਸਟੇਜ ਸੰਚਾਲਕ ਦੀ ਭੂਮਿਕਾ ਪ੍ਰੋ.ਡਾ.ਜਤਿੰਦਰ ਕੌਰ,ਪ੍ਰੋ.ਸੰਦੀਪ ਕੌਰ,ਪ੍ਰੋ.ਗੁਰਪ੍ਰੀਤ ਕੌਰ ਅਤੇ ਪ੍ਰੋ.ਅਮਨਦੀਪ ਕੌਰ ਦੁਆਰਾ ਨਿਭਾਈ ਗਈ।ਇਸ ਸਮੇਂ ਸਕੂਲ ਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਵੀ ਹਾਜ਼ਰ ਸਨ।
Posted By:
GURBHEJ SINGH ANANDPURI
Leave a Reply