Nazrana Times

ਪੰਜਾਬੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸਾਹ ਪੁਰਵਕ ਮਨਾਇਆ...

14 Aug, 2026 05:16 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ. 14 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਾਨੂੰ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਸਤਨਾਮ ਸਿੰਘ ਟਾਂਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਰਜਿੰਦਰ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗੁਰੂ ਨਾਲ ਜੁੜਨ ਲਈ ਸੰਦੇਸ਼ ਦਿੱਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਨੇ ਹੰਸਾਲੀ ਵਾਲੇ ਬਾਬਾ ਜੀ ਦੁਆਰਾ ਕੀਤੇ ਸਮਾਜ ਸੇਵੀ ਕੰਮਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਾਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਭਾਈ ਸਾਹਿਬ ਸਿੰਘ ਜੀ, ਭਾਈ ਬਲਵਿੰਦਰ ਸਿੰਘ, ਭਾਈ ਗੁਰਸੇਵਕ ਸਿੰਘ ਜੀ ਰਾਜਪੁਰਾ, ਭਾਈ ਗੁਰਚਰਨ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕੀਰਤਨ, ਕਥਾ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਕੀਰਤਨ ਦਰਬਾਰ ਵਿੱਚ, ਭਾਰੀ ਗਿਣਤੀ 'ਚ ਹਾਜ਼ਰੀ ਲਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸਨਾਨ ਕੀਤਾ। ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਅਤੇ ਹੋਰ ਕਈ ਮਹਾਪੁਰਸ਼ਾਂ ਨੇ ਆ ਕੇ ਸੰਗਤਾਂ ਦੇ ਦਰਸ਼ਨ ਕੀਤੇ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News