ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਰੁਜ਼ਗਾਰ ਅਤੇ ਜੀਵਨ ਕੌਸ਼ਲ ਵਿਸ਼ੇ 'ਤੇ ਸਪਤਾਹਿਕ ਵਰਕਸ਼ਾਪ ਸਫਲਤਾਪੂਰਵਕ ਸੰਪੰਨ
- ਸਿੱਖਿਆ/ਵਿਗਿਆਨ
- 22 Feb,2025

ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਦੇ- ਪ੍ਰੋ.ਹਿੰਮਤ ਸਿੰਘ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,22 ਫਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ,ਚੋਹਲਾ ਸਾਹਿਬ ਵਿਖੇ ਇੰਜੀ.ਸੁਖਮਿੰਦਰ ਸਿੰਘ ਸਕੱਤਰ ਵਿੱਦਿਆ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਪ੍ਰੋ. ਹਿੰਮਤ ਸਿੰਘ ਦੀ ਅਗਵਾਈ ਅਧੀਨ ਟੈਕ ਮਹਿੰਦਰਾ ਕੰਪਨੀ ਦੇ ਸਹਿਯੋਗ ਨਾਲ ਮਹਿੰਦਰ ਪ੍ਰਾਈਡ ਕਲਾਸਰੂਮ ਪ੍ਰੋਜੈਕਟ ਅਧੀਨ ਕਾਲਜ ਵਿਖੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਰੋਜ਼ਗਾਰ ਅਤੇ ਜੀਵਨ ਕੌਸ਼ਲ ਵਿਸ਼ੇ 'ਤੇ 6 ਰੋਜ਼ਾ ਵਿਸ਼ੇਸ਼ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਵਿੱਚ ਟਰੇਨਿੰਗ ਅਫਸਰ ਰੂਬੀਨਾ ਡੇਨੀਅਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਮਾਹਿਰ ਪ੍ਰੋਗਰਾਮ ਟ੍ਰੇਨਰ ਦੁਆਰਾ ਇਨ੍ਹਾਂ 6 ਦਿਨਾਂ ਵਿੱਚ ਵਿਦਿਆਰਥੀਆਂ ਦੇ ਸੰਚਾਰ ਹੁਨਰ,ਬਾਡੀ ਲੈਂਗੂਏਜ ਵਿੱਚ ਸੁਧਾਰ ਕੀਤਾ ਗਿਆ।ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਦੇ ਰੈਜ਼ਿਊਮ/ਬਾਇਓਡਾਟਾ ਬਣਾਉਣ ਅਤੇ ਮੌਕੇ 'ਤੇ ਇੰਟਰਵਿਊ ਪਾਸ ਕਰਨ ਵਰਗੇ ਵਿਸ਼ਿਆਂ ਨੂੰ ਬਿਹਤਰ ਬਣਾਉਣ 'ਤੇ ਜ਼ੋਰ ਦਿੱਤਾ ਗਿਆ।ਅੱਜ ਇਸ ਵਿਸ਼ੇਸ਼ ਪ੍ਰੋਗਰਾਮ ਦੇ ਆਖ਼ਰੀ ਸੈਸ਼ਨ ਵਿਚ ਕਾਲਜ ਦੇ ਪ੍ਰੋ.ਹਿੰਮਤ ਸਿੰਘ ਨੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾ. ਭੁਪਿੰਦਰ ਸਿੰਘ ਭੁੱਲਰ ਡੀਨ,ਪਲੇਸਮੈਂਟ ਸੈੱਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਸ ਤਰ੍ਹਾਂ ਦੇ ਉਪਰਾਲੇ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਵਰਕਸ਼ਾਪ ਨੇ ਵਿਦਿਆਰਥੀਆਂ ਨੂੰ ਨੌਕਰੀਆਂ ਲਈ ਹੋਣ ਵਾਲੀ ਇੰਟਰਵਿਊ ਦੀ ਤਿਆਰੀ ਲਈ ਲੋੜੀਂਦੇ ਨੁਕਤਿਆਂ ਨੂੰ ਬਾਰੀਕੀ ਨਾਲ ਸਮਝਾਇਆ ਹੈ,ਜੋ ਕਿ ਵਿਦਿਆਰਥੀਆਂ ਨੂੰ ਉੱਚ ਅਹੁਦਿਆਂ ਨੂੰ ਪ੍ਰਾਪਤ ਕਰਨ ਦੇ ਕਾਬਲ ਬਣਨ ਵਿਚ ਬਹੁਤ ਸਹਾਈ ਹੋਣਗੇ।ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਦੇ ਹਨ।ਇਸ ਮੌਕੇ ਉੱਤੇ ਜਿਨਾਂ ਵਿਦਿਆਰਥੀਆਂ ਨੇ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਹਿੱਸਾ ਲਿਆ ਉਨਾਂ ਨੇ ਫੀਡਬੈਕ ਦਿੰਦੇ ਹੋਏ ਦੱਸਿਆ ਕਿ ਇਸ ਟਰੇਨਿੰਗ ਤੋਂ ਬਾਅਦ ਉਹਨਾਂ ਦਾ ਆਤਮ ਵਿਸ਼ਵਾਸ ਵਧਿਆ ਹੈ। ਕੰਪਨੀ ਵੱਲੋਂ ਕਾਲਜ ਦੀਆਂ ਚਾਰ ਵਿਦਿਆਰਥਣਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰੋ.ਜਗਜੀਤ ਕਨਵੀਨਰ ਕਾਲਜ ਪਲੇਸਮੈਂਟ ਸੈੱਲ,ਡਾ. ਜਤਿੰਦਰ ਕੌਰ,ਡਾ. ਤ੍ਰਿਪਤ ਕੌਰ,ਪ੍ਰੋ ਬਲਜਿੰਦਰ ਸਿੰਘ ਅਤੇ ਸਮੁੱਚਾ ਸਟਾਫ ਮੌਜੂਦ ਸੀ ।
Posted By:

Leave a Reply