ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ 3 ਬੱਸਾਂ ਰਵਾਨਾ : ਕੋਆਡੀਨੇਟਰ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਨਵੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਹੋਰਾਂ ਦੀ ਦੇਖ-ਰੇਖ ਹੇਠ 3 ਬੱਸਾਂ ਰਵਾਨਾ ਕੀਤੀਆਂ ਗਈਆਂ। ਇਹਨਾਂ 3 ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਹਰੀ ਝੰਡੀ ਦੇ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ , ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਏ ਸ਼ਰਧਾਲੂ ਸੀਨੀਅਰ ਸਿਟੀਜਨ ਦੀਆਂ ਬੱਸਾਂ ਪਿੰਡ ਮੋਟੇਮਾਜਰਾ, ਸੈਕਟਰ- 71 ਅਤੇ ਫੇਸ-11 ਤੋਂ ਰਵਾਨਾ ਹੋਈਆਂ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੁਹਾਲੀ ਹਲਕੇ ਸਮੇਤ ਸਮੁੱਚੇ ਪੰਜਾਬ ਦੇ ਵਿੱਚੋਂ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਸ਼ਨਾਂ ਦੇ ਲਈ ਜਾ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਖਾਟੂਸ਼ਾਮ, ਬਾਲਾਸਰ, ਹਰਿਦੁਆਰ, ਵਰਿੰਦਾਵਨ ਵਿਖੇ ਵੀ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਕਾਫਲਾ ਲਗਾਤਾਰ ਜਾ ਰਿਹਾ ਹੈ। ਇਹ ਸਿਲਸਿਲਾ ਅਗਾਹ ਵੀ ਲਗਾਤਾਰ ਜਾਰੀ ਰਹੇਗਾ। ਜਦਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਕੋਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਦੇ ਬਾਰੇ ਵਿੱਚ ਬੋਲਣ ਲਈ ਕੁਝ ਨਹੀਂ ਹੈ। ਅਤੇ ਉਹ ਸਿਰਫ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ ਕਰਦੇ ਰਹਿੰਦੇ ਹਨ, ਪਰੰਤੂ ਪੰਜਾਬ ਦੇ ਲੋਕ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਰ ਵਰਗ, ਹਰ ਖਿੱਤੇ ਅਤੇ ਹਰ ਧਰਮ ਦੇ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਲਗਾਤਾਰ ਹੱਲ ਕੀਤਾ ਜਾ ਰਿਹਾ ਹੈ ਅਤੇ ਜੋ- ਜੋ ਵੀ ਗਰੰਟੀਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਹੋਰਾਂ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਇੱਕ- ਇੱਕ ਕਰਕੇ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਪੂਰਾ ਕੀਤਾ ਜਾ ਚੁੱਕਾ ਹੈ। ਇਸ ਮੌਕੇ ਤੇ ਮੌਜੂਦ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵਿੱਚ ਸ਼ੁਰੂ ਕੀਤਾ ਗਿਆ ਇਹ ਕਾਫਲਾ ਲਗਾਤਾਰ ਜਾਰੀ ਹੈ ਅਤੇ ਯਾਤਰਾ ਤੋਂ ਪਰਤਨ ਦੇ ਦੌਰਾਨ ਸ਼ਰਧਾਲੂਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਨਾਲ ਤਜਰਬੇ ਨੂੰ ਸਾਂਝਾ ਕੀਤਾ ਜਾਂਦਾ ਹੈ ਅਤੇ ਉਹ ਵਾਰ-ਵਾਰ ਜਿੱਥੇ ਕੁਲਵੰਤ ਸਿੰਘ ਵਿਧਾਇਕ ਮੋਹਾਲੀ, ਉੱਥੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਲਗਾਤਾਰ ਧੰਨਵਾਦ ਕਰਦੇ ਹਨ, ਜਿਨਾਂ ਨੇ ਉਹਨਾਂ ਨੂੰ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਤਹਿਤ ਤੀਰਥ ਯਾਤਰਾ ਕਰਨ ਦਾ ਸਬੱਬ ਬਣਾਇਆ। ਯਾਤਰਾ ਨਾਲ ਸੰਬੰਧਿਤ ਫੇਸ-71 ਤੋਂ ਰਵਾਨਾ ਹੋਏ ਕਾਫਲੇ ਦੇ ਦੌਰਾਨ ਬਚਨ ਸਿੰਘ ਬੋਪਾਰਾਏ- ਕੌਂਸਲਰ, ਗੁਰਦਿਆਲ ਸਿੰਘ ਸੈਣੀ, ਚਮਕੌਰ ਸਿੰਘ, ਤਰਲੋਚਨ ਸਿੰਘ, ਸੁੱਚਾ ਸਿੰਘ, ਕਿਰਪਾਲ ਸਿੰਘ ਮਾਵੀ, ਸੁਰਿੰਦਰ ਸਿੰਘ ਹਾਜ਼ਰ ਰਹੇ। ਜਦਕਿ ਪਿੰਡ ਮੋਟੇ ਮਾਜਰਾ ਵਿਖੇ ਪਰਿਵਾਰ ਸਿੰਘ ਲਾਡੀ ਸਾਬਕਾ ਸਰਪੰਚ, ਕਰਮਜੀਤ ਕੌਰ ਸਰਪੰਚ ,ਰਾਜ ਕੌਰ- ਮੈਂਬਰ ਪੰਚਾਇਤ, ਗੁਰਜੀਤ ਸਿੰਘ ਬਿੱਲਾ ਪ੍ਰਧਾਨ ਸੁੱਖ ਸੁਧਾਰ ਕਮੇਟੀ, ਬਲਵਿੰਦਰ ਸਿੰਘ -ਸੋਸ਼ਲ ਵਰਕਰ, ਮਨਿੰਦਰਜੀਤ ਸਿੰਘ ਕੌਂਸਲਰ, ਮੁਖਤਿਆਰ ਸਿੰਘ -ਮੈਂਬਰ ਪੰਚਾਇਤ, ਤੋਂ ਇਲਾਵਾ ਫੇਸ 11 ਵਿਖੇ ਤਰਨਜੀਤ ਸਿੰਘ, ਕਵਲਜੀਤ ਕੌਰ ਹਾਜ਼ਰ ਰਹੇ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ