ਲੋਕਾਂ ਤੋਂ ਮਿਲ ਰਹੇ ਪਿਆਰ ਨੇ ਵਿਰੋਧੀਆਂ ਦੀ ਬੇਚੈਨੀ ਵਧਾਈ : ਅਵਤਾਰ ਸਿੰਘ ਬਿੱਲਾ ਸ਼ੇਰੋਂ

ਲੋਕਾਂ ਤੋਂ ਮਿਲ ਰਹੇ ਪਿਆਰ ਨੇ ਵਿਰੋਧੀਆਂ ਦੀ ਬੇਚੈਨੀ ਵਧਾਈ : ਅਵਤਾਰ ਸਿੰਘ ਬਿੱਲਾ ਸ਼ੇਰੋਂ

ਸਿਆਸੀ ਬਿਆਨਬਾਜ਼ੀ ਨਹੀਂ,ਆਪਣੇ ਕੰਮ ਨਾਲ ਜਵਾਬ ਦੇਣ ਵਿੱਚ ਵਿਸ਼ਵਾਸ ਰੱਖਦਾ ਹਾਂ : ਬਿੱਲਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,15 ਸਤੰਬਰ

ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ, ਸੀਨੀਅਰ ਅਕਾਲੀ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ 13 ਸਤੰਬਰ ਨੂੰ ਹੋਈ ‘ਪੰਜਾਬ ਬਚਾਓ ਰੈਲੀ’ ਤੋਂ ਬਾਅਦ ਕਿਹਾ ਕਿ ਰੈਲੀ ਵਿੱਚ ਹਲਕੇ ਦੀ ਸੰਗਤ ਵੱਲੋਂ ਮਿਲੇ ਭਰਵੇਂ ਸਹਿਯੋਗ ਨੇ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਪਾਰਟੀ ਪ੍ਰਤੀ ਅੱਜ ਵੀ ਪੂਰਾ ਉਤਸ਼ਾਹ ਤੇ ਭਰੋਸਾ ਮੌਜੂਦ ਹੈ।
ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਹੁਣ ਸਿਰਫ਼ ਸਿਆਸੀ ਬਿਆਨਾਂ ਨੂੰ ਨਹੀਂ, ਸਗੋਂ ਆਗੂਆਂ ਦੀ ਕਾਰਗੁਜ਼ਾਰੀ, ਲੋਕਾਂ ਨਾਲ ਸਬੰਧ ਅਤੇ ਔਖੇ ਸਮੇਂ ਵਿੱਚ ਉਨ੍ਹਾਂ ਦੀ ਹਾਜ਼ਰੀ ਨੂੰ ਦੇਖ ਕੇ ਫੈਸਲਾ ਕਰਦੇ ਹਨ। ਉਹ ਵਿਅਕਤੀਗਤ ਵਿਵਾਦਾਂ ਜਾਂ ਬੇਲੋੜੀ ਬਿਆਨਬਾਜ਼ੀ ਦੀ ਬਜਾਏ ਲੋਕਾਂ ਦੇ ਮੁੱਦਿਆਂ ’ਤੇ ਕੰਮ ਕਰਨ ਨੂੰ ਤਰਜੀਹ ਦਿੰਦੇ ਹਨ।
ਬਿੱਲਾ ਸ਼ੇਰੋਂ ਨੇ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਚੁੱਕਣਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਜੇਕਰ ਕਿਸੇ ਵੱਲੋਂ ਗਲਤ ਤੱਥ ਪੇਸ਼ ਕੀਤੇ ਜਾਂਦੇ ਹਨ ਤਾਂ ਉਨ੍ਹਾਂ ਦਾ ਜਵਾਬ ਤੱਥਾਂ ਦੇ ਆਧਾਰ ’ਤੇ ਦਿੱਤਾ ਜਾਵੇਗਾ, ਪਰ ਆਪਣਾ ਵੱਧ ਤੋਂ ਵੱਧ ਸਮਾਂ ਲੋਕਾਂ ਦੇ ਕੰਮਾਂ ਲਈ ਲਗਾਉਣਾ ਹੀ ਉਨ੍ਹਾਂ ਦੀ ਨੀਤੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। “ਸਾਡੀ ਤਾਕਤ ਸਾਡਾ ਵਰਕਰ ਹੈ। ਹਲਕੇ ਦੇ ਹਰ ਅਕਾਲੀ ਵਰਕਰ ਨੂੰ ਨਾਲ ਲੈ ਕੇ ਚੱਲਾਂਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ।”

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.