ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਦੀ ਸ਼ੁਰੂਆਤ, ਅੰਮ੍ਰਿਤਸਰ ‘ਚ ਹੋਈ ਮੁੱਖ ਮੀਟਿੰਗ
- ਰਾਜਨੀਤੀ
- 28 Feb,2025

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਦਾ ਗਰਮਜੋਸ਼ੀ ਨਾਲ ਸਵਾਗਤ
ਅੰਮ੍ਰਿਤਸਰ, 28 ਫਰਵਰੀ, ਜੁਗਰਾਜ ਸਿੰਘ ਸਰਹਾਲੀ
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਪੱਟੀ ਹਲਕੇ ਵਲੋਂ ਉਨ੍ਹਾਂ ਦਾ ਹਾਰਦਿਕ ਸਵਾਗਤ ਕੀਤਾ ਗਿਆ। ਇਹ ਉਨ੍ਹਾਂ ਦੀ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਨਿਯੁਕਤੀ ਤੋਂ ਬਾਅਦ ਪਹਿਲੀ ਅਮ੍ਰਿਤਸਰ ਯਾਤਰਾ ਸੀ।
ਅੰਮ੍ਰਿਤਸਰ ਪਹੁੰਚਣ ‘ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸ਼੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਤੋਂ ਬਾਅਦ, ਉਹ ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਵੀ ਗਏ, ਜਿੱਥੇ ਉਨ੍ਹਾਂ ਨੇ ਨਤਮਸਤਕ ਹੋਕੇ ਸ਼ਰਧਾ ਭਾਵਨਾਂ ਦਾ ਇਜਹਾਰ ਕੀਤਾ।
ਭੁਪੇਸ਼ ਬਘੇਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ 2027 ਦੀਆਂ ਚੋਣਾਂ ਲਈ ਨਵੀਨਤਮ ਰਣਨੀਤੀ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਹਰ ਹਲਕੇ ਵਿੱਚ ਮਜ਼ਬੂਤ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਉਹ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ ਅਤੇ ਕੱਲ੍ਹ ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਬੈਠਕ ਕਰਨਗੇ।
ਭੁਪੇਸ਼ ਬਘੇਲ ਦੇ ਆਗਮਨ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ, ਤਰਨਤਾਰਨ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਅਤੇ ਹੋਰ ਆਗੂਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ‘ਤੇ ਪੱਟੀ ਹਲਕੇ ਤੋਂ ਹਰਜਿੰਦਰ ਸਿੰਘ (ਸਰਪੰਚ ਚੰਬਲ), ਜਗਰਾਜ ਸਿੰਘ (ਸੋਸ਼ਲ ਮੀਡੀਆ ਇੰਚਾਰਜ), ਅਮਰਜੀਤ ਸਿੰਘ ਸਰਹਾਲੀ, ਸਟਾਲਿਨਜੀਤ ਸਿੰਘ (ਸਰਪੰਚ ਠੱਟਾ), ਸੁਖਵਿੰਦਰ ਸਿੰਘ (ਪੀ.ਏ.), ਹਰਮਨਜੀਤ ਸੇਖੋਂ (ਪੱਟੀ), ਨਵਰਾਜ ਸਿੰਘ ਸੁਹਾਵਾ, ਸੂਬੇਦਾਰ ਜੋਗਿੰਦਰ ਸਿੰਘ, ਸੂਬੇਦਾਰ ਅਮਰਜੀਤ ਸਿੰਘ ਸਮੇਤ ਕਈ ਆਗੂ ਹਾਜ਼ਰ ਰਹੇ।
Posted By:

Leave a Reply