USA deportations: ਅਮਰੀਕਾ ਤੋਂ ਡਿਪੋਰਟ ਕੀਤੇ ਗਏ 112 ਭਾਰਤੀਆਂ ਦਾ ਤੀਜਾ ਬੈਚ ਪਹੁੰਚਿਆ ਅੰਮ੍ਰਿਤਸਰ
- ਅੰਤਰਰਾਸ਼ਟਰੀ
- 17 Feb,2025

USA deportations : ਅਮਰੀਕਾ ਤੋਂ ਡਿਪੋਰਟ ਕੀਤੇ ਗਏ 112 ਭਾਰਤੀਆਂ ਦਾ ਤੀਜਾ ਬੈਚ ਪਹੁੰਚਿਆ ਅੰਮ੍ਰਿਤਸਰ
ਚੰਡੀਗੜ੍ਹ, 17ਫਰਵਰੀ, ਨਜ਼ਰਾਨਾ ਟਾਈਮਜ ਬਿਊਰੋ
USA deportations : ਅਮਰੀਕਾ ਦੀ ਟਰੰਪ ਸਰਕਾਰ ਨੇ ਐਤਵਾਰ ਨੂੰ ਤੀਜਾ ਫੌਜੀ ਜਹਾਜ਼ ਅੰਮ੍ਰਿਤਸਰ ਭੇਜਿਆ। ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਬੈਚ ਐਤਵਾਰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਜਹਾਜ਼ ਵਿੱਚ ਕੁੱਲ 112 ਭਾਰਤੀ ਸਵਾਰ ਸਨ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 33 ਲੋਕ ਸ਼ਾਮਲ ਹਨ।
ਦਰਅਸਲ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਗੈਰ-ਪ੍ਰਵਾਸੀ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਇਸੇ ਲੜੀ ਵਿੱਚ ਸ਼ਨੀਵਾਰ ਨੂੰ ਵੀ116 ਲੋਕਾਂ ਨੂੰ ਭਾਰਤ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਪ੍ਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ। ਹੁਣ ਤੱਕ 332 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭਾਰਤ ਵਾਪਸ ਭੇਜਿਆ ਜਾ ਚੁੱਕਾ ਹੈ।
Posted By:

Leave a Reply