Nazrana Times

ਪੰਜਾਬੀ

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ਼ਹੀਦ ਸਤਨਾਮ ਸਿੰਘ ਚੰਗਿਆੜਾ ਤੇ ਸ਼ਹੀਦ ਸਤਨਾਮ ਸਿੰਘ ਛੀਨਾ ਦੇ ਪਰਿਵਾਰਾਂ ਦਾ ਸਨਮਾਨ

26 Dec, 2025 07:44 PM
ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ਼ਹੀਦ ਸਤਨਾਮ ਸਿੰਘ ਚੰਗਿਆੜਾ ਤੇ ਸ਼ਹੀਦ ਸਤਨਾਮ ਸਿੰਘ ਛੀਨਾ ਦੇ ਪਰਿਵਾਰਾਂ ਦਾ ਸਨਮਾਨ

ਕੌਮੀ ਅਜ਼ਾਦੀ ਦੀ ਪ੍ਰਚੰਡ ਜਵਾਲਾ ਹਰ ਸਿੱਖ 'ਚ ਬਲਣੀ ਚਾਹੀਦੀ ਹੈ : ਰਣਜੀਤ ਸਿੰਘ/ਸੁਰਿੰਦਰਪਾਲ ਸਿੰਘ/ਜਸਮੀਤ ਕੌਰ 


ਅੰਮ੍ਰਿਤਸਰ, 26 ਦਸੰਬਰ , ਜੁਗਰਾਜ ਸਿੰਘ ਸਰਹਾਲੀ 
 

ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਖ਼ਾਲਿਸਤਾਨ ਦੇ ਹਥਿਆਰਬੰਦ ਸੰਘਰਸ਼ 'ਚ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਲੈਫਟੀਨੈਂਟ ਜਨਰਲ ਸ਼ਹੀਦ ਭਾਈ ਸਤਨਾਮ ਸਿੰਘ ਸੱਤਾ ਚੰਗਿਆੜਾ ਦਾ ਸ਼ਹੀਦੀ ਸਮਾਗਮ ਉਹਨਾਂ ਦੇ ਗ੍ਰਹਿ, ਪਿੰਡ ਕੋਟਲੀ ਕੋਰੋਟਾਣਾ, ਨੇੜੇ ਅਜਨਾਲਾ, ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਖ਼ਾਲਸਈ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਥਾ-ਵਿਚਾਰਾਂ ਹੋਈਆਂ ਤੇ ਫਿਰ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਭਾਈ ਅਮਰੀਕ ਸਿੰਘ ਨੰਗਲ, ਵਾਰਿਸ ਪੰਜਾਬ ਦੇ ਆਗੂ ਭਾਈ ਰਜਵੰਤ ਸਿੰਘ ਮਹਿਲਾਂ ਵਾਲਾ, ਬੀਬੀ ਜਸਮੀਤ ਕੌਰ ਛੀਨਾ, ਭਾਈ ਮਨਜੋਤ ਸਿੰਘ ਪੁਰੇਵਾਲ, ਡਾਕਟਰ ਦਰਸ਼ਨ ਸਿੰਘ ਗੁੱਜਰਪੁਰਾ, ਡਾਕਟਰ ਸੁਖਪ੍ਰੀਤ ਸਿੰਘ ਭਲਾ ਪਿੰਡ ਤੇ ਭਾਈ ਗੁਰਬੀਰ ਸਿੰਘ ਦੁੱਧਰਾਏ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵੱਲੋਂ ਸ਼ਹੀਦ ਭਾਈ ਸਤਨਾਮ ਸਿੰਘ ਸੱਤਾ ਚੰਗਿਆੜਾ ਦੀ ਸੁਪਤਨੀ ਬੀਬੀ ਛਿੰਦਰ ਕੌਰ ਅਤੇ ਪੁੱਤਰੀ ਬੀਬੀ ਸੁਖਰਾਜ ਕੌਰ ਤੇ ਭਿੰਡਰਾਂਵਾਲਾ ਟਾਈਗਰ ਫੋਰਸ ਆਫ਼ ਖ਼ਾਲਿਸਤਾਨ ਦੇ ਮੁਖੀ ਸ਼ਹੀਦ ਭਾਈ ਸਤਨਾਮ ਸਿੰਘ ਛੀਨਾ ਦੀ ਸੁਪਤਨੀ ਬੀਬੀ ਜਸਮੀਤ ਕੌਰ ਛੀਨਾ ਨੂੰ ਖ਼ਾਲਸਈ ਜੈਕਾਰਿਆਂ ਦੀ ਭਰਵੀਂ ਗੂੰਜ 'ਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ ਨੇ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਦਾ ਸੁਪਨਾ ਹਰ ਹੀਲੇ ਸਾਕਾਰ ਕਰੇਗੀ ਤੇ ਇਨ੍ਹਾਂ ਸ਼ਹੀਦੀ ਸਮਾਗਮਾਂ ਨੂੰ ਮਨਾਉਣ ਦਾ ਮਕਸਦ ਵੀ ਕੌਮੀ ਸੰਘਰਸ਼ ਨੂੰ ਜਾਰੀ ਰੱਖਣਾ ਹੈ। ਉਹਨਾਂ ਕਿਹਾ ਕਿ ਹੱਕ, ਅਜ਼ਾਦੀ ਤੇ ਇਨਸਾਫ਼ ਲਈ ਜੂਝਣਾ ਹੀ ਗੁਰੂ ਸਾਹਿਬਾਨਾਂ ਦੀ ਸਿੱਖੀ ਹੈ ਤੇ ਕੌਮੀ ਅਜ਼ਾਦੀ ਲਈ ਪ੍ਰਚੰਡ ਜਵਾਲਾ ਹਰ ਸਿੱਖ ਦੇ ਹਿਰਦੇ 'ਚ ਬਲਣੀ ਚਾਹੀਦੀ ਹੈ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤੇ।

Posted By: GURBHEJ SINGH ANANDPURI

Loading…
Loading the web debug toolbar…
Attempt #