ਮੋਦੀ ਸਰਕਾਰ ਦੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ- ਹਰਜੀਤ ਸੰਧੂ
27 May, 2025 02:23 AM
ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਤਰਨਤਾਰਨ ਸ਼ਹਿਰ ਵਿੱਚ ਵਿਸ਼ਾਲ ਕੈਂਪ ਆਯੋਜਿਤ
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,26 ਮਈ
ਭਾਰਤ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸ਼ਹਿਰ ਤਰਨਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਰਕਲ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ ਦੇ ਉੱਦਮਾਂ ਸਦਕਾ ਡਿਜੀਟਲ ਆਨ ਲਾਈਨ ਕੈਂਪ ਲਗਾ ਕੇ ਮੌਕੇ ਤੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ। ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ-ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿੱਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੌਰ 'ਤੇ ਲੋਕਾਂ ਨੂੰ ਮਿਲਦੀਆਂ ਹਨ ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿੱਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਹਾਕਮਾਂ ਦੇ ਮਾੜੀ ਨੀਤੀ ਕਰਕੇ ਸਾਡੇ ਤੱਕ ਪਹੁੰਚਣ ਵਿੱਚ ਜੋ ਮੁਸ਼ਕਿਲ ਆ ਰਹੀ ਸੀ ਉਹ ਹੁਣ ਜਲਦੀ ਦੂਰ ਹੋ ਜਾਵੇਗੀ ਕਿਉਂਕਿ ਭਾਜਪਾ ਦੇ ਆਗੂ ਆਪ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।ਇਸੇ ਤਹਿਤ ਹੀ ਪਿੰਡਾਂ ਵਿੱਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਤੱਕ ਰੁਪਏ ਦਾ ਮੁਫਤ ਇਲਾਜ ਲਈ ਮੈਡੀਕਲ ਕਾਰਡ, ਕਿਸਾਨ ਸਨਮਾਨ ਨਿਧੀ,ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ,ਈ-ਸ਼੍ਰਮ ਕਾਰਡ,ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ,ਐਨਐਸਏਪੀ ਤਹਿਤ ਪੈਨਸ਼ਨ,ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ,ਟੂਰ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ ਮੌਕੇ 'ਤੇ ਹੀ ਦਿੱਤੀਆਂ ਜਾ ਰਹੀਆਂ ਹਨ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੇ ਹਰ ਸੂਬੇ ਅਤੇ ਹਰ ਘਰ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦਾ ਟੀਚਾ ਹੈ,ਜਿਸ ਨੂੰ ਸਕਾਰ ਕਰਨ ਦੇ ਮਕਸਦ ਨਾਲ ਉਹ ਖੁਦ ਅਤੇ ਉਨ੍ਹਾਂ ਦੇ ਮਿਹਨਤੀ ਸਾਥੀ ਇਸ ਕਾਰਜ ਨੂੰ ਪੂਰਾ ਕਰਨ ਲਈ ਦਿਨ ਰਾਤ ਪੂਰੀ ਮਿਹਨਤ,ਲਗਨ ਨਾਲ ਲੋਕਾਂ ਦੇ ਘਰਾਂ ਵਿੱਚ ਵਿੱਚ ਜਾ ਕੇ ਸੇਵਾ ਨਿਭਾ ਰਹੇ ਹਨ ਅਤੇ ਲੋਕ ਵੀ ਜਾਗਰੂਕ ਹੋ ਚੁੱਕੇ ਹਨ ਅਤੇ ਵੱਧ ਤੋਂ ਵੱਧ ਮੋਦੀ ਸਰਕਾਰ ਦੇ ਕੈਂਪਾਂ ਵਿੱਚ ਸ਼ਿਰਕਤ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਲੈ ਰਹੇ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਮੀਤ ਪ੍ਰਧਾਨ ਰਿਤੇਸ਼ ਚੋਪੜਾ,ਸਕੱਤਰ ਸਵਿੰਦਰ ਸਿੰਘ ਪੰਨੂ,ਮਹਿਲਾ ਮੋਰਚਾ ਆਗੂ ਅਨੀਤਾ ਵਰਮਾ,ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ,ਕੋ ਕਨਵੀਨਰ ਵਿਵੇਕ ਅਗਰਵਾਲ,ਸਾਬਕਾ ਸਰਕਲ ਪ੍ਰਧਾਨ ਪਵਨ ਦੇਵਗਨ,ਕੈਪਟਨ ਪੂਰਨ ਸਿੰਘ, ਜਸਵਿੰਦਰ ਸਿੰਘ,ਦੀਪਕ ਸ਼ਰਮਾ,ਲੱਕੀ ਜੋਸ਼ੀ,ਐਡਵੋਕੇਟ ਬਿਕਰਮ ਅਰੋੜਾ, ਲਲਿਤ ਅਗਰਵਾਲ,ਨੰਬਰਦਾਰ ਜਸਵੰਤ ਸਿੰਘ ਮਾਣੋਚਾਹਲ, ਰਾਜ ਕੁਮਾਰ ਚੋਪੜਾ,ਸਤਨਾਮ ਸਿੰਘ ਤਰਨਤਾਰਨ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
Posted By: GURBHEJ SINGH ANANDPURI








