Nazrana Times

ਪੰਜਾਬੀ

ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਸਮਾਗਮ ਅਤੇ ਗੱਤਕਾ ਮੁਕਾਬਲਾ

30 Dec, 2025 08:02 PM
ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਸਮਾਗਮ ਅਤੇ ਗੱਤਕਾ ਮੁਕਾਬਲਾ

ਸਰੀ/ਕੈਨੇਡਾ, 30 ਦਸੰਬਰ ,ਰਣਜੀਤ ਸਿੰਘ ਖ਼ਾਲਸਾ 

ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ, ਸਰੀ (ਡੈਲਟਾ) ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਅਤੇ ਗਤਕਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਰਾਗੀ ਸਿੰਘਾਂ, ਕਥਾਵਾਚਕਾਂ, ਪ੍ਰਚਾਰਕਾਂ ਤੇ ਢਾਡੀ ਸਿੰਘਾਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ। ਭਾਈ ਜਸਪ੍ਰੀਤ ਸਿੰਘ ਜੀ, ਭਾਈ ਲਖਬੀਰ ਸਿੰਘ ਜੀ, ਭਾਈ ਗੁਰਭੇਜ ਸਿੰਘ ਜੀ ਅਤੇ ਹੋਰ ਗੁਰਸਿੱਖਾਂ ਤੇ ਪ੍ਰਬੰਧਕਾਂ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਹਨਾਂ ਸਮਾਗਮਾਂ ਵਿੱਚ ਵੱਖ-ਵੱਖ ਪੰਥਕ ਬੁਲਾਰਿਆਂ ਅਤੇ ਜਾਗਰੂਕ ਸਿੱਖ ਨੌਜਵਾਨਾਂ ਵੱਲੋਂ ਸਿੱਖ ਸੰਘਰਸ਼ ਅਤੇ ਪੰਥ ਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਸੰਬੰਧੀ ਵਿਚਾਰ ਵੀ ਸਾਂਝੇ ਕੀਤੇ ਗਏ। ਇਸ ਮੌਕੇ ਸਿੱਖ ਨੌਜਵਾਨਾਂ ਅਤੇ ਸਿੰਘਣੀਆਂ ਨੇ ਸ਼ਸਤਰ ਕਲਾ ਦੇ ਜੰਗੀ ਜੌਹਰ ਵੀ ਵਿਖਾਏ। ਬਾਣੀ-ਬਾਣੇ ਵਿੱਚ ਸਜੇ ਇਹਨਾਂ ਗੁਰਸਿੱਖਾਂ ਵੱਲ ਵੇਖ ਕੇ ਸੰਗਤਾਂ ਕਾਫੀ ਪ੍ਰਭਾਵਿਤ ਹੋਈਆਂ। ਜ਼ਿਕਰਯੋਗ ਹੈ ਕਿ ਇਸ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰੂ ਸਾਹਿਬਾਨਾਂ ਅਤੇ ਸ਼ਹੀਦਾਂ ਦੇ ਯੋਧਿਆਂ ਦੀ ਯਾਦ ਵਿੱਚ ਅਕਸਰ ਹੀ ਸਮਾਗਮ ਅਤੇ ਹੋਰ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਕਨੇਡਾ ਵਿੱਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ।

Posted By: GURBHEJ SINGH ANANDPURI

Loading…
Loading the web debug toolbar…
Attempt #