Nazrana Times

ਪੰਜਾਬੀ

ਲਿਫਟਿੰਗ ਨਾ ਹੋਣ ਕਰਕੇ ਦਾਣਾ ਮੰਡੀ ਚੋਹਲਾ ਸਾਹਿਬ ਵਿਖੇ ਝੋਨੇ ਦੀਆਂ ਬੋਰੀਆਂ ਦੇ ਲੱਗੇ ਅੰਬਾਰ

31 Oct, 2025 01:00 AM
ਲਿਫਟਿੰਗ ਨਾ ਹੋਣ ਕਰਕੇ ਦਾਣਾ ਮੰਡੀ ਚੋਹਲਾ ਸਾਹਿਬ ਵਿਖੇ ਝੋਨੇ ਦੀਆਂ ਬੋਰੀਆਂ ਦੇ ਲੱਗੇ ਅੰਬਾਰ

ਰਾਖੀ ਲਈ ਮੰਡੀ ਵਿੱਚ ਰਾਤਾਂ ਕੱਟਣ ਲਈ ਮਜਬੂਰ ਹੋਏ ਮਜ਼ਦੂਰ 
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,30 ਅਕਤੂਬਰ 
ਦਾਣਾ ਮੰਡੀ ਚੋਹਲਾ ਸਾਹਿਬ ਵਿਖੇ ਝੋਨੇ ਦੀ ਲਿਫਟਿੰਗ ਦਾ ਸਹੀ ਪ੍ਰਬੰਧ ਨਾ ਹੋਣ ਕਰਕੇ ਮੰਡੀ ਵਿੱਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ।ਜਿਸ ਕਰਕੇ ਕਿਸਾਨਾਂ,ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਲਿਫਟਿੰਗ ਦਾ ਸਹੀ ਪ੍ਰਬੰਧ ਨਾ ਹੋਣ ਕਰਕੇ ਦਾਣਾ ਮੰਡੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਰਾਖੀ ਕਰਨ ਲਈ ਮੰਡੀ ਵਿੱਚ ਹੀ ਰਾਤਾਂ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਦਾਣਾ ਮੰਡੀ ਚੋਹਲਾ ਸਾਹਿਬ ਦੇ ਆੜ੍ਹਤੀਆਂ ਵਲੋਂ ਝੋਨੇ ਦੀ ਲਿਫਟਿੰਗ ਜਲਦ ਕਰਨ ਦੀ ਮੰਗ ਕੀਤੀ ਗਈ ਹੈ।

Posted By: GURBHEJ SINGH ANANDPURI