ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਮਨਾਇਆ ਰਾਸ਼ਟਰੀ ਗਣਿਤ ਦਿਵਸ
26 Dec, 2025 08:07 PM
ਪ੍ਰਿੰਸੀਪਲ ਡਾ.ਗਿੱਲ ਵਲੋਂ ਗਣਿਤ ਵਿਸ਼ੇ ਨੂੰ ਉਤਸ਼ਾਹ ਤੇ ਜਿਗਿਆਸਾ ਨਾਲ ਅਪਣਾਉਣ ਲਈ ਕੀਤਾ ਪ੍ਰੇਰਿਤ।
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,26 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਸਿੱਧ ਭਾਰਤੀ ਗਣਿਤ ਵਿਗਿਆਨੀ ਸ਼੍ਰੀਨਿਵਾਸ ਰਾਮਾਨੁਜਨ ਦੀ ਜਨਮ ਵਰ੍ਹੇਗੰਢ ਦੇ ਮੌਕੇ 'ਤੇ ਰਾਸ਼ਟਰੀ ਗਣਿਤ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਇੱਕ ਸਵਾਗਤੀ ਸੰਬੋਧਨ ਨਾਲ ਹੋਈ।ਜਿਸ ਵਿੱਚ ਰੋਜ਼ਾਨਾ ਜੀਵਨ ਅਤੇ ਸਿੱਖਿਆ ਵਿੱਚ ਗਣਿਤ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।ਅਧਿਆਪਕਾਂ ਨੇ ਸ਼੍ਰੀਨਿਵਾਸ ਰਾਮਾਨੁਜਨ ਦੀ ਜੀਵਨੀ ਅਤੇ ਉਨ੍ਹਾਂ ਦੇ ਅਸਮਾਨ ਯੋਗਦਾਨ ਬਾਰੇ ਦੱਸਿਆ।ਜਿਸ ਨਾਲ ਵਿਦਿਆਰਥੀਆਂ ਨੂੰ ਗਣਿਤ ਵਿੱਚ ਰੁਚੀ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਾਇੰਸ ਵਿਭਾਗ ਵੱਲੋਂ ਕਵਿਜ਼ ਮੁਕਾਬਲਾ ਅਤੇ ਗਣਿਤਿਕ ਪਹੇਲੀਆਂ ਵਰਗੀਆਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਦਾ ਆਯੋਜਨ ਪ੍ਰੋਫੈਸਰ ਪ੍ਰਭਜੀਤ ਕੌਰ, ਪ੍ਰੋਫੈਸਰ ਕਿਰਨਦੀਪ ਕੌਰ,ਪ੍ਰੋਫੈਸਰ ਲਖਵਿੰਦਰ ਕੌਰ ਅਤੇ ਪ੍ਰੋਫੈਸਰ ਹਰਪ੍ਰੀਤ ਕੌਰ ਦੀ ਨਿਗਰਾਨੀ ਹੇਠ ਕੀਤਾ ਗਿਆ ।ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਨੇ ਆਯੋਜਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿੱਦਿਆਰਥੀਆਂ ਨੂੰ ਗਣਿਤ ਦਾ ਡਰ ਦੂਰ ਕਰਕੇ ਇਸ ਵਿਸ਼ੇ ਨੂੰ ਉਤਸ਼ਾਹ ਅਤੇ ਜਿਗਿਆਸਾ ਨਾਲ ਅਪਨਾਉਣ ਲਈ ਪ੍ਰੇਰਿਤ ਕੀਤਾ।
Posted By: GURBHEJ SINGH ANANDPURI








