ਵੱਡੀ ਖ਼ਬਰ-ਸੀਨੀਅਰ IPS ਹਰਪ੍ਰੀਤ ਸਿੰਘ ਸਿੱਧੂ ਦੀ ਪੰਜਾਬ ਵਾਪਸੀ❗
26 Sep, 2025 11:26 PM
ਚੰਡੀਗੜ , ਨਜ਼ਰਾਨਾ ਟਾਈਮਜ ਬਿਊਰੋ
ITBP ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ (ADG) ਵਜੋਂ ਤਾਇਨਾਤ ਰਹੇ ਹਰਪ੍ਰੀਤ ਸਿੰਘ ਸਿੱਧੂ ਦੀ ਅਚਾਨਕ ਪੰਜਾਬ ਕੈਡਰ ਵਿੱਚ ਵਾਪਸੀ ਨੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ।
ਆਪਣੇ ਸਖ਼ਤ ਅਤੇ ਸਾਫ਼-ਸੁਥਰੇ ਕੰਮ ਲਈ ਜਾਣੇ ਜਾਂਦੇ ਸਿੱਧੂ ਨੇ ਪਹਿਲਾਂ ਵੀ ਨਸ਼ਾ-ਵਿਰੋਧੀ ਮੁਹਿੰਮਾਂ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਮੌਜੂਦਾ ਸੁਰੱਖਿਆ ਪਰਿਸਥਿਤੀਆਂ ਦੇ ਮੱਦੇਨਜ਼ਰ, ਸੂਬਾ ਸਰਕਾਰ ਉਨ੍ਹਾਂ ਨੂੰ ਕਾਨੂੰਨ-ਵਿਵਸਥਾ ਨਾਲ ਜੁੜੀ ਕੋਈ ਮਹੱਤਵਪੂਰਨ ਜ਼ਿੰਮੇਵਾਰੀ ਸੌਂਪ ਸਕਦੀ ਹੈ।
ਇਸ ਵਾਪਸੀ ਨੂੰ ਪੰਜਾਬ ਪੁਲਿਸ ਪ੍ਰਸ਼ਾਸਨ ਲਈ ਇੱਕ ਮਜ਼ਬੂਤ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਅਧਿਕਾਰਤ ਐਲਾਨ ਦਾ ਇੰਤਜ਼ਾਰ ਹੈ!
Posted By: GURBHEJ SINGH ANANDPURI








